The Summer News
×
Tuesday, 21 May 2024

ਨੇਪਾਲ ਦੇ ਪੋਖਰਾ ਹਵਾਈ ਅੱਡੇ 'ਤੇ ਜਹਾਜ਼ ਹੋਇਆ ਕਰੈਸ਼, ਹਾਦਸੇ ਦੌਰਾਨ 72 ਲੋਕ ਸੀ ਮਜੂਦ

ਨੇਪਾਲ : ਨੇਪਾਲ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੱਡੀ ਖਬਰ ਸਾਹਮਣੇ ਆਈ ਹੈ। ਮੀਡੀਆ ਸੂਤਰਾਂ ਮੁਤਾਬਕ ਐਤਵਾਰ ਨੂੰ ਇਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਦੱਸ ਦੇਈਏ ਕਿ ਹਾਦਸੇ ਦੇ ਸਮੇਂ ਜਹਾਜ਼ 'ਚ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ।


ਜਾਣਕਾਰੀ ਅਨੁਸਾਰ ਇਹ ਜਹਾਜ਼ 72 ਸੀਟਾਂ ਦਾ ਸੀ। ਜਹਾਜ਼ ਨੇ ਐਤਵਾਰ ਸਵੇਰੇ ਕਾਠਮੰਡੂ ਤੋਂ ਪੋਖਰਾ ਲਈ ਉਡਾਣ ਭਰੀ ਸੀ ਪ੍ਰੰਤੂ ਅਚਾਨਕ ਜਹਾਜ਼ ਨੂੰ ਅੱਗ ਲੱਗ ਗਈ ਅਤੇ ਕਰੈਸ਼ ਹੋ ਗਿਆ। ਫਿਲਹਾਲ ਇਸ ਮਾਮਲੇ 'ਚ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ।


ਨੇਪਾਲ ਦੇ ਪ੍ਰਧਾਨ ਮੰਤਰੀ ਨੇ ਹਾਦਸੇ 'ਤੇ ਕੀਤਾ ਦੁੱਖ ਪ੍ਰਗਟ :


ਜਹਾਜ਼ ਹਾਦਸੇ ਦੌਰਾਨ , ਨੇਪਾਲ ਦੇ ਪ੍ਰਧਾਨ ਮੰਤਰੀ ਨੇ ਇੱਕ ਟਵੀਟ 'ਚ ਲਿਖਿਆ, “ਮੈਂ ਯਾਤਰੀਆਂ ਨਾਲ ਕਾਠਮੰਡੂ ਤੋਂ ਪੋਖਰਾ ਜਾ ਰਹੀ ਫਲਾਈਟ 72 ਦੇ ਦਰਦਨਾਕ ਹਾਦਸੇ ਤੋਂ ਬਹੁਤ ਦੁਖੀ ਹਾਂ। ਮੈਂ ਸੁਰੱਖਿਆ ਕਰਮੀਆਂ, ਨੇਪਾਲ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਅਤੇ ਆਮ ਲੋਕਾਂ ਨੂੰ ਪ੍ਰਭਾਵਸ਼ਾਲੀ ਬਚਾਅ ਸ਼ੁਰੂ ਕਰਨ ਦੀ ਅਪੀਲ ਕਰਦਾ ਹਾਂ।"

Story You May Like