The Summer News
×
Saturday, 18 May 2024

PM ਮੋਦੀ ਨੇ CM ਧਾਮੀ ਕੀਤੀ ਨਾਲ ਗੱਲ, ਸੁਰੰਗ 'ਚ ਫਸੇ ਮਜ਼ਦੂਰਾਂ ਲਈ ਚਲਾਏ ਜਾ ਰਹੇ ਬਚਾਅ ਕਾਰਜਾਂ ਬਾਰੇ ਲਈ ਜਾਣਕਾਰੀ

ਉੱਤਰਕਾਸ਼ੀ: ਸਿਲਕਿਆਰਾ ਸੁਰੰਗ 'ਚ ਪਿਛਲੇ ਨੌਂ ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਛੇ ਇੰਚ ਦੀ ਪਾਈਪਲਾਈਨ ਰਾਹੀਂ ਖਿਚੜੀ ਭੇਜਣ ਦੇ ਕੁਝ ਘੰਟਿਆਂ ਬਾਅਦ ਬਚਾਅ ਕਰਮਚਾਰੀਆਂ ਨੇ ਮੰਗਲਵਾਰ ਤੜਕੇ ਉਨ੍ਹਾਂ ਨੂੰ ਇੱਕ ਕੈਮਰਾ ਭੇਜਿਆ ਅਤੇ ਉਨ੍ਹਾਂ ਦੇ ਠੀਕ ਹੋਣ ਦਾ ਪਹਿਲਾ ਵੀਡੀਓ ਜਾਰੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮੁੜ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਫੋਨ ਕੀਤਾ ਅਤੇ ਉਸਾਰੀ ਅਧੀਨ ਸੁਰੰਗ ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਜਾਣਕਾਰੀ ਲਈ।


ਮੁੱਖ ਮੰਤਰੀ ਧਾਮੀ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਮਲਬੇ ਦੇ ਪਾਰ ਛੇ ਇੰਚ ਵਿਆਸ ਦੀ ਪਾਈਪਲਾਈਨ ਵਿਛਾਉਣ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਰਾਹੀਂ ਮਜ਼ਦੂਰਾਂ ਤੱਕ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ। ਸੀਐਮ ਧਾਮੀ ਨੇ ਕਿਹਾ ਪ੍ਰਧਾਨ ਮੰਤਰੀ ਨੂੰ ਐਂਡੋਸਕੋਪਿਕ ਫਲੈਕਸੀ ਕੈਮਰੇ ਦੀ ਮਦਦ ਨਾਲ ਮਜ਼ਦੂਰ ਭਰਾਵਾਂ ਨਾਲ ਹੋਈ ਗੱਲਬਾਤ ਅਤੇ ਉਨ੍ਹਾਂ ਦੀ ਕੁਸ਼ਲਤਾ ਬਾਰੇ ਵੀ ਜਾਣੂ ਕਰਵਾਇਆ ਗਿਆ।" ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਸਾਰੇ ਮਜ਼ਦੂਰ ਭਰਾਵਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਸਾਡੀ ਪ੍ਰਮੁੱਖ ਤਰਜੀਹ ਹੈ। ਯਮੁਨੋਤਰੀ ਰਾਸ਼ਟਰੀ ਰਾਜਮਾਰਗ ਤੇ ਬਣ ਰਹੀ ਸੁਰੰਗ ਦਾ ਇਕ ਹਿੱਸਾ 12 ਨਵੰਬਰ, ਦੀਵਾਲੀ ਵਾਲੇ ਦਿਨ ਢਹਿ ਜਾਣ ਅਤੇ ਮਜ਼ਦੂਰਾਂ ਦੇ ਫਸ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਚੌਥੀ ਵਾਰ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।

Story You May Like