The Summer News
×
Saturday, 11 May 2024

ਸਟੇਡੀਅਮ ਤੋਂ ਵਿਸ਼ਵ ਕੱਪ ਫਾਈਨਲ ਮੈਚ ਦੇਖਣਗੇ PM ਮੋਦੀ, ਆਸਟਰੇਲੀਅਨ PM ਵੀ ਹੋ ਸਕਦੇ ਹਨ ਸ਼ਾਮਲ

ਨਵੀਂ ਦਿੱਲੀ: ਆਈਸੀਸੀ ਵਿਸ਼ਵ ਕੱਪ ਦਾ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਜਾ ਰਿਹਾ ਹੈ। ਵਿਸ਼ਵ ਕੱਪ ਦਾ ਇਹ ਫਾਈਨਲ ਮੈਚ ਦੇਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਜਾਣਗੇ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਅਹਿਮਦਾਬਾਦ ਦਾ ਦੌਰਾ ਕਰਨਗੇ, ਜਿੱਥੇ ਉਹ ਨਰਿੰਦਰ ਮੋਦੀ ਸਟੇਡੀਅਮ 'ਚ ਬੈਠ ਕੇ ਭਾਰਤ ਬਨਾਮ ਆਸਟ੍ਰੇਲੀਆ ਦਾ ਫਾਈਨਲ ਮੈਚ ਦੇਖਣਗੇ। ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਫਾਈਨਲ ਮੈਚ ਨੂੰ ਦੇਖਣ ਲਈ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੀ ਆ ਸਕਦੇ ਹਨ। ਹਾਲਾਂਕਿ, ਹੁਣ ਤੱਕ ਆਸਟਰੇਲੀਆਈ ਪੀਐਮ ਨੂੰ ਲੈ ਕੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਸਰਕਾਰ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਮੈਚ ਦੇਖਣ ਲਈ ਸੱਦਾ ਭੇਜਿਆ ਹੈ। ਇੰਨਾ ਹੀ ਨਹੀਂ ਆਸਟ੍ਰੇਲੀਆ ਦੇ ਡਿਪਟੀ ਪੀਐਮ ਨੂੰ ਵੀ ਸੱਦਾ ਦਿੱਤਾ ਗਿਆ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਦੋਵੇਂ ਅਹਿਮਦਾਬਾਦ ਮੈਚ ਦੇਖਣ ਆਉਣਗੇ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਦੌਰਾਨ ਸਟੇਡੀਅਮ 'ਚ ਮੌਜੂਦ ਰਹਿਣਗੇ। ਫਿਲਹਾਲ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਦੀ ਆਮਦ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।


 

Story You May Like