The Summer News
×
Saturday, 18 May 2024

PM ਨਰਿੰਦਰ ਮੋਦੀ ਸੰਸਦ 'ਚ ਕਰ ਰਹੇ ਹਨ ਅਹਿਮ ਬੈਠਕ : ਪੜ੍ਹੋ

ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਚੱਲ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਚ ਅਹਿਮ ਬੈਠਕ ਬੁਲਾਈ ਹੈ। ਤੜਕੇ ਤੋਂ ਚੱਲ ਰਹੀ ਇਸ ਮੀਟਿੰਗ ਵਿੱਚ ਸਰਕਾਰ ਦੇ ਚੋਟੀ ਦੇ ਆਗੂ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਰੱਖਿਆ ਮੰਤਰੀ ਰਾਜਨਾਥ ਸਿੰਘ, ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਹੋਰ ਮੰਤਰੀ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਚ ਪੀਐੱਮ ਮੋਦੀ ਆਪਣੇ ਮੰਤਰੀਆਂ ਨਾਲ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰ ਰਹੇ ਹਨ।


ਜ਼ਿਕਰਯੋਗ ਹੈਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਚਾਰ ਸਾਲ ਬਾਅਦ ਸਰਕਾਰ ਦੇ ਇਕ ਹੋਰ ਵੱਡੇ ਕਦਮ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਜੰਮੂ-ਕਸ਼ਮੀਰ ਨਾਲ ਸਬੰਧਤ ਦੋ ਬਿੱਲ ਪੇਸ਼ ਕੀਤੇ। ਜਿਨ੍ਹਾਂ ਵਿੱਚੋਂ ਪਹਿਲਾ ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਦੂਜਾ ਬਿੱਲ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਸੀ।


ਇਸ ਸਬੰਧ 'ਚ ਗ੍ਰਹਿ ਮੰਤਰੀ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ-2023 'ਤੇ ਅੱਜ ਲੋਕ ਸਭਾ 'ਚ ਬਿਆਨ ਦੇਣਗੇ। ਪਹਿਲਾ ਬਿੱਲ ਕਸ਼ਮੀਰੀ ਪ੍ਰਵਾਸੀਆਂ ਅਤੇ ਪੀਓਕੇ ਤੋਂ ਵਿਸਥਾਪਿਤ ਲੋਕਾਂ ਲਈ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਸੀਟਾਂ ਦੇ ਰਾਖਵੇਂਕਰਨ ਦੀ ਵਿਵਸਥਾ ਕਰਦਾ ਹੈ। ਇਸ ਦੇ ਨਾਲ ਹੀ ਦੂਜੇ ਬਿੱਲ ਵਿੱਚ ਵਾਂਝੇ ਅਤੇ ਓਬੀਸੀ ਵਰਗਾਂ ਲਈ ਰਾਖਵੇਂਕਰਨ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਦੋਵਾਂ ਬਿੱਲਾਂ 'ਤੇ ਬੁੱਧਵਾਰ ਨੂੰ ਵੀ ਚਰਚਾ ਹੋਵੇਗੀ। ਇਨ੍ਹਾਂ ਨੂੰ ਹੁਣੇ ਹੀ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਲੋਕ ਸਭਾ 'ਚ ਪਾਸ ਹੋਣ ਤੋਂ ਬਾਅਦ ਇਸ ਨੂੰ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ।

Story You May Like