The Summer News
×
Sunday, 23 June 2024

PM ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ..

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਮਾਸਿਕ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਦੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਦੇਸ਼ ਵਾਸੀਆਂ ਨਾਲ ਗੱਲਬਾਤ ਕਰਨਗੇ। ਇਹ ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 78ਵਾਂ ਐਡੀਸ਼ਨ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ‘ਚ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਬਾਰੇ ਗੱਲ ਕਰਨਗੇ। ਇਸ ਦੇ ਨਾਲ ਹੀ ਪੂਰੀ ਦੁਨੀਆ ਵਿੱਚ ਫੈਲ ਰਹੇ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦਾ ਮਾਨ ਕੀ ਬਾਤ ਪ੍ਰੋਗਰਾਮ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਪੂਰੇ ਨੈਟਵਰਕ ਤੇ ਪ੍ਰਸਾਰਿਤ ਕੀਤਾ ਜਾਂਦਾ ਹੈ।


Story You May Like