The Summer News
×
Monday, 13 May 2024

ਪੰਜਾਬ ਰੋਡਵੇਜ਼ ਦੀ ਬੱਸ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ, ਮੁਲਜ਼ਮ ਗ੍ਰਿਫ਼ਤਾਰ

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਚ ਸਰਕਾਰੀ ਬੱਸ ਤੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਬੀਤੇ ਦਿਨ ਪੰਜਾਬ ਰੋਡਵੇਜ਼ ਦੀ ਬੱਸ ਨਾਲ ਬਾਈਕ ਸਵਾਰ ਨੌਜਵਾਨ ਦੀ ਟੱਕਰ ਤੋਂ ਬਾਅਦ ਆਪਸੀ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਗੁੱਸੇ 'ਚ ਆਏ ਨੌਜਵਾਨਾਂ ਨੇ ਬੱਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੇ ਸ਼ੀਸ਼ੇ ਤੋੜ ਦਿੱਤੇ। ਜਿਸ ਨਾਲ ਸਬੰਧਤ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ। ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਸ ਨੇ 24 ਘੰਟਿਆਂ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ।


ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਸਿਟੀ ਅਭਿਨਵ ਚੌਹਾਨ ਨੇ ਦੱਸਿਆ ਕਿ ਕੱਲ੍ਹ ਖੀਵਾਲੇ ਅੱਡੇ ਦੇ ਗੇਟ ਨੇੜੇ ਫਾਜ਼ਿਲਕਾ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਸਵਾਰ ਨੌਜਵਾਨ ਵਿਚਕਾਰ ਆਪਸੀ ਝੜਪ ਹੋ ਗਈ, ਜਿਸ ਦੌਰਾਨ ਗੁੱਸੇ 'ਚ ਆਏ ਨੌਜਵਾਨਾਂ ਨੇ ਬੱਸ ਦੇ ਸ਼ੀਸ਼ੇ 'ਤੇ ਇੱਟਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਵਾਰ ਕਰ ਦਿੱਤਾ ਗਿਆ ਸੀ।

Story You May Like