The Summer News
×
Tuesday, 21 May 2024

ਨਸ਼ੇ 'ਤੇ ਪੁਲਿਸ ਦੀ ਕਾਰਵਾਈ, ਹੈ/ ਰੋਇਨ ਸਮੇਤ ਤ.ਸਕਰ ਕਾਬੂ

ਲੁਧਿਆਣਾ : ਪੁਲਿਸ ਵਲੋਂ ਗਸ਼ਤ ਦੌਰਾਨ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਪੀਰੂ ਬੰਦਾ ਇਲਾਕੇ 'ਚੋਂ ਨਸ਼ੇ ਵੇਚਣ ਦੇ ਦੋਸ਼ 'ਚ ਉਕਤ ਇਲਾਕੇ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਉਰਫ ਮਾਨਵ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਗੁਰਮੀਤ ਸਿੰਘ ਦੀ ਉਨ੍ਹਾਂ ਦੀ ਟੀਮ ਨੇ ਗਸ਼ਤ ਦੌਰਾਨ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈਕੇ ਪੁੱਛਗਿੱਛ ਕਰਕੇ ਹੋਰ ਸਮੱਗਲਰਾਂ ਦਾ ਪਤਾ ਲਾਇਆ ਜਾ ਰਿਹਾ ਹੈ।

Story You May Like