The Summer News
×
Saturday, 18 May 2024

ਸ਼ਹੀਦਾਂ ਦੀ ਧਰਤੀ 'ਤੇ 'ਸਿਆਸੀ ਵਰਤ' !

ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ 'ਆਪ' ਆਗੂ ਤੇ ਵਰਕਰ ਦੇਸ਼ ਭਰ 'ਚ ਭੁੱਖ ਹੜਤਾਲ 'ਤੇ ਬੈਠੇ ਹੋਏ ਨੇ। ਖਟਕੜ ਕਲਾਂ ਵਿਖੇ CM ਭਗਵੰਤ ਮਾਨ ਅਤੇ ਪਾਰਟੀ ਦੇ ਕਈ ਵੱਡੇ ਆਗੂ ਵਿਸ਼ਾਲ ਮਰਨ ਵਰਤ ਲਈ ਪੁੱਜੇ ਹਨ।


ਸੀਐਮ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ। ਇਸ ਦੇ ਨਾਲ ਹੀ ਭਾਜਪਾ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਭ੍ਰਿਸ਼ਟ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਵੀ ਕਹਿਣ, ਭ੍ਰਿਸ਼ਟਾਚਾਰੀਆਂ ਨੂੰ ਨਹੀਂ ਰਹਿਣ ਦੇਣਗੇ। ਉਨ੍ਹਾਂ ਦਾ ਮਤਲਬ ਇਹ ਹੈ ਕਿ ਮੈਂ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਾਂਗਾ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਸਾਨ ਨਹੀਂ, ਇੱਕ ਸੋਚ ਹਨ।


ਇਨਾਂ ਹੀ ਨਹੀਂ ਸੀਐੱਮ ਮਾਨ ਨੇ ਆਪ ਨੂੰ ਛੱਡ ਕੇ ਬੀਜੇਪੀ 'ਚ ਸ਼ਾਮਿਲ ਹੋਣ ਵਾਲੇ ਦਲ-ਬਦਲੂਆਂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸਾਨੂੰ ਦੇਸ਼ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਲੋੜ ਹੈ। ਮਾਨ ਨੇ ਕਿਹਾ-ਲੱਗੀ ਨਾਲੋਂ ਟੁੱਟੀ ਚੰਗੀ ਬੇਕਰਦਾਂ ਨਾਲ ਲਾਈ ਯਾਰੀ।

Story You May Like