ਜ਼ਿਲ੍ਹੇ ਦੇ 753 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਲੁਧਿਆਣਾ 19 ਜੁਲਾਈ (ਨੀਲ ਕਮਲ ਮੋਨੂੰ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਟੀ ਇਨਕਲੇਵ
ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ।।ਇਸ ਮੌਕੇ ਭਾਈ ਲਵਦੀਪ ਸਿੰਘ (ਬਟਾਲੇ ਵਾਲੇ) ਅਤੇ ਇਸਤਰੀ ਸਤਿਸੰਗ ਸਭਾ ਦੇ ਜੱਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਉਨ੍ਹਾਂ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਇਤਹਾਸ ਬਾਰੇ ਸੰਗਤਾਂ ਨੂੰ ਦੱਸਿਆ ਕਿ ਗੁਰੂ ਜੀ ਨੇ ਬਾਲ ਗੁਰਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਨੇ ਸਮੂਹ ਸੰਗਤਾਂ
ਦਾ ਧੰਨਵਾਦ ਕੀਤਾ ਅਤੇ ਰਾਗੀ ਸਿੰਘਾਂ ਨੂੰ ਸਿਰਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ ।ਇਸ
ਧਾਰਮਿਕ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ।
। ਇਸ ਗੁਰਮਤਿ ਸਮਾਗਮ ਵਿੱਚ ਭਾਈ ਕਰਮਜੀਤ ਸਿੰਘ, ਬਲਬੀਰ ਸਿੰਘ ਮੱਲ,ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਬੇਦੀ,ਦਲਜੀਤ ਸਿੰਘ, ਅਮਰਜੀਤ ਸਿੰਘ ਸੂਰੀ,ਹਰਭਜਨ ਕੌਰ, ਸਤਵੀਰ ਕੌਰ ਬੇਦੀ, ਪਰਮਜੀਤ ਕੌਰ,ਹਰਬੀਰ ਕੌਰ,ਮਨਜੀਤ ਕੌਰ,ਗੁਰਪ੍ਰੀਤ ਕੌਰ,ਬਲਵਿੰਦਰ ਕੌਰ, ਸਰਬਜੀਤ ਕੌਰ,ਮਨਜੀਤ ਕੌਰ,ਸਰੋਜ ਬਾਲਾ, ਤੇ ਹੋਰ ਵੀ ਸ਼ਾਮਲ ਸਨ



















