ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ
ਮੋਹਾਲੀ, 10 ਜੂਨ (ਗੁਰਸ਼ਰਨ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾ: ਸੱਤਵੀ ਮੋਹਾਲੀ ਵਿਖੇ 12 ਜੂਨ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਅੱਜ 10 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ, ਜਿਸ ਦੇ 12 ਜੂਨ ਭੋਗ ਨੂੰ ਪਾਏ ਜਾਣਗੇ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਕਾਲੇਵਾਲ ਅਤੇ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਹ ਗੁਰਪੁਰਬ ਸਮੂਹ ਸੰਗਤ ਲਈ ਆਤਮਕ ਚੇਤਨਾ ਅਤੇ ਗੁਰੂ ਦੀ ਬਖ਼ਸ਼ਿਸ਼ ਪ੍ਰਾਪਤ ਕਰਨ ਦਾ ਵਿਸ਼ੇਸ਼ ਦਿਹਾੜਾ ਹੋਵੇਗਾ।
ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥੇ, ਢਾਡੀ ਜਥੇ ਤੇ ਕਥਾਵਾਚਕ ਸੰਗਤ ਨੂੰ ਨਿਹਾਲ ਕਰਨਗੇ। ਇਸ ਦਿਨ ਲੰਗਰ ਵਿੱਚ ਮਿੱਸੇ ਪ੍ਰਸਾਦੇ, ਲੱਸੀ, ਮੱਖਣ ਆਦਿ ਚਲਾਏ ਜਾਣਗੇ। ਸੰਗਤਾਂ ਇਸ ਪਾਵਨ ਦਿਹਾੜੇ ਤੇ ਗੁਰੂ ਘਰ ਨਤਮਸਤਕ ਹੋ ਕਿ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕਰਨ ਤੇ ਆਪਣਾ ਜੀਵਨ ਸਫਲਾ ਕਰਨ। ਇਸ ਮੌਕੇ ਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋ:ਗੁ:ਪ੍ਰ:ਕਮੇਟੀ, ਬੀਬੀ ਪਰਮਜੀਤ ਕੌਰ ਲਾਡਰਾਂ ਮੈਂਬਰ ਸ਼੍ਰੋ:ਗੁ:ਪ੍ਰ:ਕਮੇਟੀ, ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ, ਪਰਮਿੰਦਰ ਸਿੰਘ ਜੀ ਸੋਹਾਣਾ ਹਲਕਾ ਇੰਚਾਰਜ, ਸੁਰਿੰਦਰ ਸਿੰਘ, ਐਸ-ਐਸ- ਸੋਹਲ, ਜਗਜੀਤ ਸਿੰਘ ਅਕਾਊਟੈਟ, ਭਾਈ ਭੁਪਿੰਦਰ ਸਿੰਘ ਗ੍ਰੰਥੀ, ਭਾਈ ਗੁਰਲਾਲ ਸਿੰਘ ਗ੍ਰੰਥੀ, ਮਨਪ੍ਰੀਤ ਸਿੰਘ ਇੰਚਾਰਜ, ਬੀਬੀਆਂ ਸੁਖਮਨੀ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਹਾਜਰ ਸਨ।