The Summer News
×
Friday, 10 May 2024

ਪ੍ਰਤਾਪ ਬਾਜਵਾ ਨੇ CM ਮਾਨ ਨੂੰ ਲਿਖੀ ਚਿੱਠੀ, ਪਟਵਾਰੀਆਂ ਦੀਆਂ ਖਤਮ ਕੀਤੀਆਂ 1056 ਅਸਾਮੀਆਂ ਬਹਾਲ ਕਰਨ ਦੀ ਕੀਤੀ ਸਿਫਾਰਿਸ਼

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪਟਵਾਰੀਆਂ ਦੀਆਂ ਖਤਮ ਕੀਤੀਆਂ 1056 ਅਸਾਮੀਆਂ ਬਹਾਲ ਕਰਨ ਦੀ ਸਿਫਾਰਸ਼ ਕੀਤੀ ਹੈ। ਮੁੱਖ ਮੰਤਰੀ ਮਾਨ ਨੂੰ ਲਿਖੇ ਪੱਤਰ ਵਿੱਚ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਿਆ ਜਾਵੇਗਾ।ਪਰ ਸਰਕਾਰ ਨੇ ਪਟਵਾਰੀਆਂ ਦੀਆਂ ਅਸਾਮੀਆਂ 4716 ਤੋਂ ਘਟਾ ਕੇ 3660 ਕਰ ਦਿੱਤੀਆਂ ਹਨ। ਮੈਂ ਤੁਹਾਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਨਿਪਟਾਉਣ ਅਤੇ ਇਨ੍ਹਾਂ ਪਟਵਾਰੀਆਂ ਦੀਆਂ ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ ਦੀ ਸਿਫਾਰਸ਼ ਕਰਦਾ ਹਾਂ।



Story You May Like