The Summer News
×
Monday, 13 May 2024

ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਪੋਸ਼ਟਿਕ ਖੁਰਾਕ

ਮਲੋਟ / ਸ੍ਰੀ ਮੁਕਤਸਰ ਸਾਹਿਬ, 12 ਮਾਰਚ : ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਪਿੰੰਡਾਂ ਵਿੱਚ ਆਪਣੇ ਦੌਰੇ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ  ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਵਿੱਚ ਮਾਰਕਫੈਡ ਵਲੋਂ ਤਿਆਰ ਕੀਤੀ ਹੋਈ ਸਾਫ ਸੁਥਰੀ ਅਤੇ ਪੋਸਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਇਹਨਾਂ ਦਾ ਵਧੀਆਂ ਪਾਲਣ ਪੋਸ਼ਣ ਹੋ ਸਕੇ।


ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਆਂਗਣਵਾੜੀ ਸੈਂਟਰ ਵਿੱਚ ਵਧੀਆਂ ਖੁਰਾਕ ਨਹੀਂ ਪਹੁੰਚ ਰਹੀ ਤਾਂ ਉਹ ਜਿ਼ਲ੍ਹਾ ਪ੍ਰਸ਼ਾਸਨ ਜਾਂ ਉਹਨਾਂ ਦੇ ਜਰੂਰ ਧਿਆਨ ਵਿੱਚ ਲਿਆਉਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਸਰਕਾਰ ਵਲੋਂ ਭੇਜੀ ਗਈ ਖੁਰਾਕ ਜੇਕਰ ਕੋਈ ਕਰਮਚਾਰੀ ਜਾਂ ਵਿਅਕਤੀ ਖੁਰਦ ਬੁਰਦ ਕਰਦਾ ਪਾਇਆ ਗਿਆ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।


ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡ ਸ਼ੇਰਗੜ੍ਹ ਦੇ ਸਮੁੱਚੇ ਵਿਕਾਸ ਕਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਅਤੇ ਲੋਕਾਂ ਦੀਆਂ ਜਾਇਜ ਮੁਸਕਲਾਂ ਵੀ ਸੁਣੀਆਂ। ਕੈਬਨਿਟ ਮੰਤਰੀ ਨੇ ਪਿੰਡ ਰੁਪਾਣਾ ਵਿਖੇ ਫੁੱਟਵਾਲ ਖੇਡ ਟੂਰਨਾਂਮੈਂਟ ਦੌਰਾਨ ਜੇਤੂ ਖਿਡਾਰੀਆ ਨੂੰ ਇਨਾਮ ਤਕਸੀਮ ਕੀਤੇ ਅਤੇ ਉਹਨਾਂ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਆਪ ਨੂੰ ਖੇਡ ਰੁੱਚੀਆਂ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਜੋੜਣਾ ਚਾਹੀਦਾ ਹੈ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜਸਨ ਬਰਾੜ, ਰਾਮ ਸਰੂਪ,ਹਰਪ੍ਰੀਤ ਸਿੰਘ, ਹਰੀ ਚੰਦ, ਤਰਸੇਮ ਸਿੰਘ ਤੋਂ ਇਲਾਵਾ ਪੱਤਵੱਤੇ ਵਿਅਕਤੀ ਮੌਜੂਦ ਸਨ।

Story You May Like