The Summer News
×
Thursday, 16 May 2024

ਪ੍ਰਿੰਸੀਪਲ ਵਰਿੰਦਰ ਸਿੰਘ ਨੇ ਮਕਸੂਦੜਾ ਸਕੂਲ ਵਿਖੇ ਅਹੁਦਾ ਸੰਭਾਲਿਆ

ਪਾਇਲ, 26 ਮਈ (ਰਵਿੰਦਰ ਸਿੰਘ ਢਿੱਲੋ) : ਪ੍ਰਿੰਸੀਪਲ ਵਰਿੰਦਰ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਵਿਖੇ ਆਪਣਾ ਕਾਰਜਭਾਰ ਸੰਭਾਲਿਆ ਲਿਆ। ਇਸ ਤੋਂ ਪਹਿਲਾ ਪ੍ਰਿੰਸੀਪਲ ਵਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋ ਵਿਖੇ ਤੈਨਾਤ ਸਨ। ਕਾਰਜਭਾਰ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਸਕੂਲ ਅੰਦਰ ਸਿੱਖਿਆ ਦਾ ਪੱਧਰ ਉੱਚਾ ਚੁੱਕੇ ਜਾਣ ਲਈ  ਹਰ ਸੰਭਵ ਯਤਨ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ ।

ਉਨ੍ਹਾਂ ਆਖਿਆ ਕਿ ਉਹ ਅਧਿਆਪਕ ਵਰਗ ਸਮੇਤ ਸਮੁੱਚੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣਗੇ  ਤਾਂ ਜੋ ਪੰਜਾਬ ਦੇਸ਼ ਦਾ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਸਕੇ। ਪ੍ਰਿੰਸੀਪਲ ਵਰਿੰਦਰ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਜੀ ਦੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਵੱਲ ਲਿਜਾਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਖੱਟੜਾ, ਹਰਿੰਦਰ ਕੌਰ, ਗੁਰਜੋਤ ਸਿੰਘ, ਹਰਪ੍ਰੀਤ ਕੌਰ ਦੋਰਾਹਾ, ਮਨਜਿੰਦਰ ਕੌਰ, ਰੁਪਿੰਦਰ ਕੌਰ, ਰਮਨਦੀਪ ਕੌਰ, ਹਰਜੀਤ ਕੌਰ ਖੱਟੜਾ, ਹਰਪ੍ਰੀਤ ਕੌਰ ਸਾਇੰਸ ਮਿਸਟ੍ਰੈੱਸ, ਪਲਵਿੰਦਰ ਕੌਰ ਪਾਇਲ, ਜਸਵੀਰ ਕੌਰ, ਮੀਨੂੰ ਭਗਤ, ਜੰਗ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਆਸ਼ਾ ਰਾਣੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ

Story You May Like