The Summer News
×
Tuesday, 21 May 2024

ਮੋਗਾ-ਜਲੰਧਰ ਮੁੱਖ ਮਾਰਗ ’ਤੇ ਪਲਟੀ ਪ੍ਰਾਈਵੇਟ ਬੱਸ, ਜਖ਼ਮੀਆਂ ਨੂੰ ਹਸਪਤਾਲ ਕਰਵਾਇਆਂ ਭਰਤੀ

ਮੋਗਾ, 26 ਦਸੰਬਰ: ਮੋਗਾ-ਜਲੰਧਰ ਮੁੱਖ ਮਾਰਗ ਅਤੇ ਧਰਮਕੋਟ ਨੇੜੇ ਇਕ ਨਿੱਜੀ ਕੰਪਨੀ ਦੀ ਪ੍ਰਾਈਵੇਟ ਬੱਸ ਅਚਾਨਕ ਪਲਟ ਗਈ। ਜਿਸ ਕਾਰਣ ਬੱਸ ਵਿਚ ਸਵਾਰ ਸਵਾਰੀਆਂ ਵਿਚ ਇੱਕਦਮ ਚੀਕ ਚਿਹਾੜਾ ਮੱਚ ਗਿਆ। ਮੁੱਖ ਮਾਰਗ ਤੋਂ ਲੰਘਣ ਵਾਲੇ ਲੋਕਾਂ ਨੇ ਜ਼ਖ਼ਮੀਆਂ ਸਵਾਰੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਵਾਇਆ। ਜਿੱਥੇ ਬਹੁਤੀਆਂ ਸਵਾਰੀਆਂ ਦੀ ਹਾਲਾਤ ਠੀਕ ਦੱਸੀ ਜਾ ਰਹੀ, ਪਰੰਤੂ ਮਿਲੇ ਵੇਰਵਿਆਂ ਵਿਚ ਪਤਾ ਲੱਗਾ ਹੈ ਕਿ ਇਕ ਸਵਾਰੀ ਦੀ ਜਿਆਦਾ ਸੱਟਾਂ ਲੱਗਣ ਕਰਕੇ ਹਾਲਾਤ ਗੰਭੀਰ ਹੈ। ਬੱਸ ਦੇ ਡਰਾਇਵਰ ਅਤੇ ਕੰਡਕਟਰ ਹਾਦਸਾ ਵਾਪਰਨ ਮਗਰੋਂ ਫਰਾਰ ਹੋ ਗਏ ਹਨ। ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪਤਾ ਲਗਾਇਆਂ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆਂ।

Story You May Like