The Summer News
×
Thursday, 16 May 2024

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ 'ਤੇ ਪਟਾ. ਖੇ ਚਲਾਉਣ 'ਤੇ ਪਾਬੰਦੀ ਹੁਕਮ ਜਾਰੀ

ਪਟਿਆਲਾ, 11 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾ. ਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ 'ਤੇ ਵੀ ਪ੍ਰਦੂ/ ਸ਼ਣ ਦੀ ਸਮੱ" ਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 4 ਅਗਸਤ 2023 ਤੱਕ ਲਾਗੂ ਰਹਿਣਗੇ।


ਹੁਕਮਾਂ ਵਿੱਚ ਕਿਹਾ ਗਿਆ ਹੈ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਹੋਏ ਹੁਕਮਾਂ ਅਨੁਸਾਰ ਹਵਾ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਖਿਆਂ ਨੂੰ ਵਜਾਉਣ/ਚਲਾਉਣ 'ਤੇ  ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਖਾਸ ਕਰ ਵਿਆਹਾਂ-ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਹੋਵੇ, ਜਿਹਨਾਂ ਵਿੱਚ ਪਟਾਖਿਆਂ ਨੂੰ ਚਲਾਇਆ ਜਾਂਦਾ ਹੈ, 'ਤੇ ਪੂਰਨ ਪਾਬੰਦੀ ਲਗਾਈ ਜਾਣੀ ਯੋਗ ਹੈ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰ੍ਹਾਂ ਦੇ ਨੁਕ- ਸਾਨ ਦਾ ਸਾਹਮਣਾ ਨਾ ਕਰਨਾ ਪਵੇ।

Story You May Like