The Summer News
×
Tuesday, 21 May 2024

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 8 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।


ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਫਰਵਰੀ 2024 ਤੱਕ ਲਾਗੂ ਰਹਿਣਗੇ।           

Story You May Like