The Summer News
×
Sunday, 12 May 2024

ਵਾਤਾਵਰਣ ਦੀ ਰਾਖੀ, ਸਾਡੀ ਸਿਹਤ ਦੀ ਰੱਖਿਆ ਕਰਨ ਲਈ ਜ਼ਰੂਰੀ : ਸਿਵਲ ਸਰਜਨ

ਪਟਿਆਲਾ 5 ਜੂਨ : ਵਾਤਾਵਰਣ ਨੂੰ ਸਾਫ਼ ਅਤੇ ਸੁੱਧ ਰੱਖਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਸ਼ੋਕਾ ਨਰਸਿੰਗ ਇੰਸਟੀਚਿਊਟ ਦੇ ਸੈਮੀਨਾਰ ਹਾਲ ਵਿੱਚ "ਪਲਾਸਟਿਕ ਦੇ ਪੋਲਿਉਸ਼ਨ ਨੂੰ ਹਰਾਓ" ਵਿਸ਼ੇ ਤਹਿਤ ਵਿਸ਼ਵ ਵਾਤਾਵਰਣ ਦਿਵਸ ਦਾ ਮਨਾਇਆ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ।


ਇਸ ਮੌਕੇ ਪ੍ਰੋਗਰਾਮ ਵਿੱਚ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਸੁਮੀਤ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨਾਗਰਾ, ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਰਮਿੰਦਰ ਮਿੱਤਲ, ਜੁਆਇੰਟ ਡਾਇਰੈਕਟਰ ਉਪਾਸਨਾ ਮਿੱਤਲ, ਪ੍ਰਿੰਸੀਪਲ ਮੈਡਮ ਰੋਜ਼ੀ, ਵਾਈਸ ਪ੍ਰਿੰਸੀਪਲ ਸੰਦੀਪ ਕੌਰ, ਹੈਲਥ ਸੁਪਰਵਾਈਜ਼ਰ ਰਣ ਸਿੰਘ, ਸੰਸਥਾ ਦਾ ਫੈਕਲਟੀ ਸਟਾਫ਼ ਅਤੇ 100 ਦੇ ਕਰੀਬ ਵਿਦਿਆਰਥੀ ਵੀ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਮੈਡਮ ਰੋਜ਼ੀ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਪ੍ਰੋਗਰਾਮ ਬਾਰੇ ਸੰਖੇਪ ਵਿੱਚ ਦੱਸਿਆ।


ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਮਿਸ਼ਨ ਲਾਈਫ਼ ਤਹਿਤ ਵਾਤਾਵਰਣ ਨੂੰ ਸਾਫ਼ ਅਤੇ ਸੁੱਧ ਰੱਖਣ ਲਈ ਆਪਣੇ ਜੀਵਨ ਦੀਆਂ ਆਦਤਾਂ  ਨੂੰ ਬਦਲਣ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨਤਾਕਾਰੀ ਊਰਜਾ ਦੇ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿਚ ਵੱਡਾ ਯੋਗਦਾਨ ਪਾ ਸਕਦੇ ਹਾਂ। ਉਹਨਾਂ ਕਿਹਾ ਕਿ ਸਾਡੇ ਆਲ਼ੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ, ਇਲਾਕਿਆਂ ਵਿਚ ਸਫ਼ਾਈ ਦੀਆਂ ਗਤੀਵਿਧੀਆਂ, ਪਾਣੀ ਦੀ ਬਰਬਾਦੀ ਤੋਂ ਬਚਣ, ਘੱਟ ਊਰਜਾ ਖ਼ਰਚ ਕਰਨ ਵਾਲੇ ਉਪਕਰਣਾਂ ਅਤੇ ਨਵਿਆਉਣ ਯੋਗ ਊਰਜਾ ਦੇ ਸਰੋਤਾਂ ਦੀ ਵਰਤੋਂ ਕਰਕੇ ਸਾਡੇ ਆਲ਼ੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਨਵਾਂ ਬਣਾਇਆ ਜਾ ਸਕਦਾ ਹੈ।


ਡਾ: ਸੁਮੀਤ ਸਿੰਘ, ਜ਼ਿਲ੍ਹਾ ਐਪੀਡੈਮੋਲੋਜਿਸਟ ਨੇ ਕਿਹਾ ਕਿ ਇਸ ਵਾਰ ਦੇ ਮਿਸ਼ਨ ਲਾਈਫ਼ ਤਹਿਤ ਪਲਾਸਟਿਕ ਦੇ ਪੋਲੀਉਸ਼ਨ ਨੂੰ ਖਤਮ ਕਰਨਾ ਲਈ ਤਿੰਨ ਆਰ ਦਾ ਮਤਲਬ ਪਲਾਸਟਿਕ ਦੀ ਰੀਸਾਈਕਲ, ਰੀਯੂਜ ਤੇ ਰਡਿਉਜ ਜੋ ਕਿ ਪਲਾਸਟਿਕ ਵੈਸਟ ਲਈ ਤਿੰਨੋਂ ਮੰਤਰ ਜ਼ਰੂਰੀ ਹਨ, ਵੱਲ ਜ਼ਰੂਰ ਧਿਆਨ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਲੋੜ ਅਨੁਸਾਰ ਕੀਤੀ ਜਾਵੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਇਆ ਜਾਵੇ। ਉਹਨਾਂ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਮੌਸਮ ਵਿੱਚ ਤਬਦੀਲੀਆਂ ਹੁਣ ਵਧੇਰੇ ਦਿਖਾਈ ਦੇ ਰਹੀਆਂ ਹਨ, ਜਿਸ ਨਾਲ ਮੌਸਮ ਵਿੱਚ ਅਚਾਨਕ ਤਬਦੀਲੀਆਂ ਆ ਰਹੀਆਂ ਹਨ। ਜੋ ਫ਼ਸਲਾਂ ਅਤੇ ਖਾਣ ਪੀਣ ਦੇ ਉਤਪਾਦਨ ਨੂੰ ਗੰਭੀਰਤਾ ਨਾਲ ਰੁਕਾਵਟ ਪਾ ਸਕਦੀਆਂ ਹਨ, ਜੋ ਅਸਿੱਧੇ ਤੌਰ ‘ਤੇ ਲੋਕਾਂ ਦੀ ਸਿਹਤ ਸਥਿਤੀ ਨੂੰ ਪ੍ਰਭਾਵਿਤ ਕਰਦੀਆਂ ਹਨ।


ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲਾ, ਦੂਜਾ, ਤੀਸਰਾ ਇਨਾਮ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੰਦੇਸ਼ ਦਿੰਦਾ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ ਅਤੇ ਵਾਤਾਵਰਣ ਨੁਮਾ ਸਾਫ਼ ਸੁਥਰਾ ਰੱਖਣ ਦਾ ਪ੍ਰਣ ਵੀ ਲਿਆ ਗਿਆ।ਇਸ ਉਪਰੰਤ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਹਨਾਂ ਦੀ ਦੇਖਭਾਲ ਦਾ ਕਰਨ ਦਾ ਸੁਨੇਹਾ ਦੇਣ ਲਈ ਹੈਲਥ ਐਂਡ ਵੈਲਨੈਂਸ ਸੈਂਟਰ ਰਾਜਗੜ੍ਹ ਵਿਖੇ ਬੂਟੇ ਵ ਲਗਾਏ ਗਏ।

Story You May Like