The Summer News
×
Sunday, 12 May 2024

ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਕੰਮ ਕਰਦੇ ਕੰਟਰੈਕਟ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਆਉਂਦੇ ਵੱਖ ਵੱਖ ਕਾਲਜਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਪੜ੍ਹਾ ਰਹੇ ਕੰਟਰੈਕਟ ਅਧਿਆਪਕਾਂ ਅਤੇ ਵਰਕਰਾਂ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਵੱਡੀ ਗਿਣਤੀ ਵਿਚ ਇਕੱਠੇ ਹੋਏ ਆਗੂਆਂ ਨੇ ਸਰਕਾਰ ਅਤੇ ਯੂਨੀਵਰਸਿਟੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵਾਂ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਸੀ।

 

ਜਿਸ ਦਾ ਸਾਰੇ ਹੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਭ ਮਿਲ ਰਿਹਾ  ਪਰ ਕੰਟਰੈਕਟ ਅਧੀਨ ਕੰਮ ਕਰ ਰਹੇ ਵਰਕਰਾਂ ਨੂੰ 6ਵੇਂ ਪੇ ਕਮਿਸ਼ਨ ਤਹਿਤ ਬਣਦੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹੈ ਪ੍ਰਦਰਸ਼ਨ ਕਰ ਰਹੇ ਕੰਟਰੈਕਟ ਵਰਕਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਿਸ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ 6ਵੇਂ ਪੇ ਕਮਿਸ਼ਨ ਤਹਿਤ ਸਹੂਲਤਾਂ ਦੇ ਰਹੀ ਹੈ ਉਸੇ ਤਰ੍ਹਾਂ ਕਟਰੈਕਟ ਵਰਕਰਾਂ ਨੂੰ ਵੀ ਇਹ ਸਹੂਲਤਾਂ ਮਿਲਣੀਆਂ ਚਾਹੀਦੀਆਂ ਨੇ ਰੋਸ ਪ੍ਰਦਰਸ਼ਨ ਕਰ ਰਹੇ ਵਰਕਰਾਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਅਤੇ ਯੂਨੀਵਰਸਿਟੀ ਨੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਉਹ ਵੱਖ ਵੱਖ ਕਾਲਜਾਂ ਵਿੱਚ ਆਪਣਾ ਕੰਮਕਾਜ ਬੰਦ ਕਰਕੇ ਸ਼ਿੰਗਾਰ ਦੇ ਖ਼ਿਲਾਫ਼ ਵੱਡਾ ਸੰਘਰਸ਼ ਉਲੀਕਣਗੇ

Story You May Like