The Summer News
×
Tuesday, 21 May 2024

PSEB ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਇਨ੍ਹਾਂ ਪ੍ਰੀਖਿਆਵਾਂ ਦੀ ਮਿਤੀ ਦਾ ਕੀਤਾ ਐਲਾਨ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8 ਸਤੰਬਰ ਤੋਂ 13 ਸਤੰਬਰ ਤੱਕ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਵਾਧੂ ਵਿਸ਼ਿਆਂ ਲਈ ਕੰਪਾਰਟਮੈਂਟ ਰੀ-ਅਪੀਅਰੈਂਸ (ਓਪਨ ਸਕੂਲ ਸਮੇਤ) ਅਤੇ ਸਪਲੀਮੈਂਟਰੀ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਕੱਤਰ (ਸੀਨੀਅਰ ਸੈਕੰਡਰੀ/ਕੰਡਕਟ) ਮਨਮੀਤ ਸਿੰਘ ਭੱਠਲ ਨੇ ਦੱਸਿਆ ਕਿ ਇਨ੍ਹਾਂ ਪ੍ਰੈਕਟੀਕਲ ਪ੍ਰੀਖਿਆਵਾਂ ਨਾਲ ਸਬੰਧਤ ਡੇਟਸ਼ੀਟ ਅਤੇ ਹੋਰ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲਬਧ ਕਰਵਾਈ ਗਈ ਹੈ।


ਉਨ੍ਹਾਂ ਦੱਸਿਆ ਕਿ ਲੋੜ ਪੈਣ 'ਤੇ srsecconduct.pseb@punjab.gov.in 'ਤੇ ਈਮੇਲ ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੈਕਟੀਕਲ ਇਮਤਿਹਾਨਾਂ ਲਈ ਕੋਵਿਡ-19 ਸਬੰਧੀ ਸਮੇਂ-ਸਮੇਂ 'ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਅਤੇ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾਵੇ।

Story You May Like