The Summer News
×
Friday, 10 May 2024

ਪੰਜਾਬ: ਜੇਲ੍ਹ ਵਿਭਾਗ ‘ਚ ਤਰਸ ਦੇ ਆਧਾਰ ‘ਤੇ 24 ਉਮੀਦਵਾਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਕਰੀਆਂ ਨਾਲ ਸਬੰਧਤ ਮਾਮਲਿਆਂ ਦੇ ਤੁਰੰਤ ਹੱਲ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੇਲ ਵਿਭਾਗ ਨੇ ਤਰਸ ਦੇ ਆਧਾਰ ‘ਤੇ ਅੱਜ ਇੱਥੇ 24 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਲ੍ਹ ਸਾਡੇ ਸਮਾਜ ਦਾ ਅਹਿਮ ਅੰਗ ਹੈ, ਜੋ ਕਿ ਰਸਤੇ ਤੋਂ ਭਟਕ ਚੁੱਕੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੰਦੀ ਹੈ।


ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ। ਬੈਂਸ ਨੇ ਕਿਹਾ ਕਿ ਅਸੀਂ ਜੇਲ੍ਹਾਂ ਵਿਚ ਤਾਂ ਹੀ ਸੁਧਾਰ ਕਰ ਸਕਦੇ ਹਾਂ ਜੇਕਰ ਅਸੀਂ ਇਕ ਟੀਮ ਬਣ ਕੇ ਕੰਮ ਕਰੀਏ ਅਤੇ ਹਰ ਕੰਮ ਕਰਨ ਤੋਂ ਪਹਿਲਾਂ ਇਹ ਸੋਚ ਲਿਆ ਜਾਵੇ ਕਿ ਕੀਤਾ ਜਾਣ ਵਾਲਾ ਕੰਮ ਵਿਭਾਗ ਦੀ ਸੋਚ ਨੂੰ ਠੇਸ ਨਾ ਪਹੁੰਚਾਏ ਅਤੇ ਹਮੇਸ਼ਾ ਅੰਦਰ ਰਹਿ ਕੇ ਲੋਕ ਭਲਾਈ ਦੇ ਕੰਮ ਕਰੀਏ |



ਇਸ ਮੌਕੇ ਉਨ੍ਹਾਂ 07 ਵਾਰਡਰਾਂ, 08 ਕਲਰਕਾਂ ਅਤੇ 09 ਸੇਵਾਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ.ਏ. ਪੀ ਸਿਨਹਾ, ਸਪੈਸ਼ਲ ਡੀਜੀ ਹਰਪ੍ਰੀਤ ਸਿੰਘ ਸਿੱਧੂ ਅਤੇ ਆਈ.ਜੀ. ਜੇਲ੍ਹ ਰੂਪ ਕੁਮਾਰ ਅਰੋੜਾ ਵੀ ਮੌਜੂਦ ਸਨ।


Story You May Like