The Summer News
×
Saturday, 18 May 2024

ਪੰਜਾਬ ਕੈਬਨਿਟ ਦੀ ਮੀਟਿੰਗ ਸਮਾਪਤ, ਇਨ੍ਹਾਂ ਅਹਿਮ ਫੈਸਲਿਆਂ ਨੂੰ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ ਕਈ ਫੈਸਲੇ ਲਏ ਗਏ ਹਨ।


ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਪਿਛਲੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਮੌਤ ਹੋ ਗਈ ਸੀ। ਮੀਟਿੰਗ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਐਮ.ਐਮ.ਐਸ.ਈ. ਵਿੰਗ ਦੀ ਸਥਾਪਨਾ ਕੀਤੀ ਗਈ ਹੈ ਜਿੱਥੇ ਹਰ ਤਰ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਛੋਟੇ ਉਦਯੋਗ ਸਥਾਪਿਤ ਕੀਤੇ ਜਾ ਰਹੇ ਹਨ, ਇਸੇ ਲਈ ਇਹ ਫੈਸਲਾ ਲਿਆ ਗਿਆ ਹੈ।


ਮੀਟਿੰਗ ਦੌਰਾਨ ਪੰਜਾਬ ਵਿੱਚ ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਵੀ ਸੋਧ ਕੀਤੀ ਗਈ ਹੈ, ਜਿਸ ਨਾਲ ਅਧਿਆਪਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਫੌਜੀਆਂ ਦੀਆਂ ਵਿਧਵਾਵਾਂ ਲਈ ਜੰਗੀ ਜਾਗੀਰ ਦੀ ਰਾਸ਼ੀ 10 ਹਜ਼ਾਰ ਰੁਪਏ ਤੋਂ ਵਧਾ ਕੇ 20 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਪ੍ਰੋਫੈਸਰਾਂ ਦੀ ਭਰਤੀ ਲਈ ਉਮਰ ਵਿੱਚ ਛੋਟ ਦਿੱਤੀ ਗਈ ਹੈ। ਕੱਚੇ ਅਧਿਆਪਕਾਂ ਅਤੇ ਗੈਸਟ ਫੈਕਲਟੀ ਦੀ ਭਰਤੀ ਲਈ ਉਮਰ ਹੱਦ 37 ਸਾਲ ਤੋਂ ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ।

Story You May Like