The Summer News
×
Saturday, 18 May 2024

ਪੰਜਾਬ ਦੇ ਕੈਬਨਿਟ ਮੰਤਰੀ ਨੇ ਅਦਾਲਤ ਦੇ ਫੈਸਲੇ ਨੂੰ ਦਿੱਤੀ ਚੁਣੌਤੀ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਮਨ ਅਰੋੜਾ ਨੇ ਸੁਨਾਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਸੁਨਾਮ ਅਦਾਲਤ ਵੱਲੋਂ ਉਸ ਨੂੰ 2 ਸਾਲ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਸੰਗਰੂਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦਈਏ ਕਿ ਸੁਨਾਮ ਦੀ ਅਦਾਲਤ ਨੇ ਆਪਣੇ ਰਿਸ਼ਤੇਦਾਰ ਨਾਲ ਜਾਇਦਾਦ ਨੂੰ ਲੈ ਕੇ ਵਿਵਾਦ ਦੇ ਮਾਮਲੇ 'ਚ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2-2 ਸਾਲ ਦੀ ਸਜ਼ਾ ਸੁਣਾਈ ਸੀ। ਉਸ ਨੇ ਇਸ ਫੈਸਲੇ ਨੂੰ ਲੈ ਕੇ ਸੰਗਰੂਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ।


ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਾਲੇ ਰਜਿੰਦਰਾ ਦੀਪਾ ਖਿਲਾਫ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਸੀ। ਸੁਨਾਮ ਜ਼ਿਲ੍ਹਾ ਅਦਾਲਤ ਨੇ 2008 ਦੇ ਇਸ ਕੇਸ ਵਿੱਚ ਅਮਨ ਅਰੋੜਾ ਸਮੇਤ 9 ਹੋਰ ਵਿਅਕਤੀਆਂ ਨੂੰ 2-2 ਸਾਲ ਦੀ ਸਜ਼ਾ ਸੁਣਾਈ ਸੀ। ਉਸ ਨੂੰ ਧਾਰਾ 452 ਅਤੇ 323 ਤਹਿਤ ਸਜ਼ਾ ਸੁਣਾਈ ਗਈ ਸੀ।

Story You May Like