The Summer News
×
Sunday, 19 May 2024

ਪੰਜਾਬ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਵਿੰਗ ਜ਼ਿਲ੍ਹਾ ਸ਼ਹਿਰੀ, ਦਿਹਾਤੀ ਦੀ ਭਰਵੀਂ ਮੀਟਿੰਗ ਆਯੋਜਿਤ

ਲੁਧਿਆਣਾ , 16 ਜੂਨ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਜ਼ਿਲ੍ਹਾ ਦਿਹਾਤੀ / ਸ਼ਹਿਰੀ ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਜਨਰਲ ਸਕੱਤਰ ਅਤੇ ਖੰਨਾ , ਜਲੰਧਰ , ਲੁਧਿਆਣਾ ਦੇ ਇੰਚਾਰਜ ਗੁਰਨਾਮ ਸਿੰਘ ਕਲੇਰ , ਜ਼ਿਲ੍ਹਾ ਦਿਹਾਤੀ ਦੇ ਚੇਅਰਮੈਨ ਸੱਤਪਾਲ ਸਿੰਘ ਲਾਲੀ ਅਤੇ ਸ਼ਹਿਰੀ ਦੇ ਵਾਈਸ ਚੇਅਰਮੈਨ ਵਰਿੰਦਰ ਭੱਲਾ ਦੀ ਪ੍ਰਧਾਨਗੀ ਹੇਠ ਵਾਰਡ ਨੰੰ : 34 ਅਧੀਨ ਪੈਂਦੇ ਬੇਗੋਆਣਾ ਰੋਡ ਵਿਖੇ ਹੋਈ । ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਚੇਅਰਮੈਨ ਰਾਜਬਖਸ਼ ਸਿੰਘ ਕੰਬੋਜ਼, ਪੰਜਾਬ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਬੁਲਾਰੇ ਕੁੰਵਰ ਹਰਪ੍ਰੀਤ ਸਿੰਘ , ਆਲ ਇੰਡੀਆ ਦੇ ਕੋਆਰਡੀਨੇਟਰ ਸੰਦੀਪ ਕੁਮਾਰ ਟਿੰਕਾ , ਦਫਤਰ ਇੰਚਾਰਜ ਹਰਦੀਪ ਸਿੰਘ ਜੋਸ਼ਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਮਨਜੀਤ ਸ਼ਰਮਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੱਛੜੀਆਂ ਸ਼੍ਰੇਣੀਆਂ ਵਿੰਗ ਦੀ ਵਾਇਸ ਚੇਅਰਪਰਸਨ ਮੈਡਮ ਮਨਜੀਤ ਕੌਰ, ਵਾਇਸ ਚੇਅਰਮੈਨ ਰਣਜੀਤ ਸਿੰਘ ਰਾਣਾ, ਜਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਮੈਡਮ ਮਨੀਸ਼ਾ ਕਪੂਰ, ਪੱਛੜੀਆਂ ਸ਼੍ਰੇਣੀਆਂ ਵਿੰਗ ਖੰਨਾ ਦੇ ਚੇਅਰਮੈਨ ਵਿਜੇ ਰਾਣਾ ਮਾਛੀਵਾੜਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ।


ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ ਰਾਜਬਖਸ਼ ਕੰਬੋਜ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੱਛੜੀਆਂ ਸ਼੍ਰੇਣੀਆਂ ਵਿੰਗ ਦਾ ਹਰ ਇੱਕ ਆਗੂ ਤੇ ਵਰਕਰ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਵਿੰਗ ਨੇ ਦਿਨ ਰਾਤ ਮਿਹਨਤ ਕਰਕੇ ਆਗਾਮੀ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਵਿੱਚ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਹੁਣ ਤੋਂ ਹੀ ਕਮਰਕੱਸ ਲਈ ਹੈ । ਉਹਨਾਂ ਮੌਜ਼਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤੰਜ਼ ਕੱਸਦਿਆਂ ਕਿਹਾ ਕਿ ਇਸ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਜੋ ਚੁਣਾਵੀ ਵਾਅਦੇ ਕੀਤੇ ਸਨ । ਉਨ੍ਹਾਂ ਨੂੰ ਅਮਲੀਜਾਮਾ ਨਾ ਪਹਿਨਾ ਕੇ ਸੂਬਾ ਵਾਸੀਆਂ ਨਾਲ ਧੋਖਾ ਕੀਤਾ ਹੈ ।


ਸ੍ਰੀ ਕੰਬੋਜ਼ ਨੇ ਮੀਟਿੰਗ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਆਯੋਜਿਤ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਪੱਛੜੀਆਂ ਸ਼੍ਰੇਣੀਆਂ ਵਿੰਗ ਨੂੰ ਮਜ਼ਬੂਤ ਕਰਨ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰਨਗੇ। ਇਸ ਮੌਕੇ ਤੇ ਜ਼ਿਲ੍ਹਾ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਵਿੰਗ ਦਿਹਾਤੀ / ਸ਼ਹਿਰੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਚੇਅਰਮੈਨ ਰਾਜਬਖਸ਼ ਕੰਬੋਜ਼, ਗੁਰਨਾਮ ਸਿੰਘ ਕਲੇਰ , ਵਰਿੰਦਰ ਭੱਲਾ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਉਹਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਹਿੱਤ ਨੀਤੀਆਂ ਤੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ । ਇਸ ਮੌਕੇ ਤੇ ਗੁਰਨਾਮ ਸਿੰਘ ਕਲੇਰ , ਸੱਤਪਾਲ ਲਾਲੀ ਅਤੇ ਵਰਿੰਦਰ ਭੱਲਾ ਵੱਲੋਂ ਮੀਟਿੰਗ 'ਚ ਸ਼ਾਮਿਲ ਸਾਰੇ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।


ਇਸ ਮੌਕੇ ਤੇ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ , ਸੀਨੀਅਰ ਮਹਿਲਾ ਆਗੂ ਮੈਡਮ ਸੁਰਜੀਤ ਕੌਰ ਗਾਂਧੀ, ਬਲਾਕ ਕਾਂਗਰਸ ਹਲਕਾ ਆਤਮ ਨਗਰ ਦੇ ਪ੍ਰਧਾਨ ਨਰੇਸ਼ ਸ਼ਰਮਾ , ਬਲਾਕ ਕਾਂਗਰਸ ਹਲਕਾ ਦੱਖਣੀ ਦੇ ਪ੍ਰਧਾਨ ਸੁਨੀਲ ਸ਼ੁਕਲਾ , ਮੀਤ ਪ੍ਰਧਾਨ ਦਿਨੇਸ਼ ਰਾਏ, ਤਿਲਕ ਰਾਜ ਯਾਦਵ, ਮੈਡਮ ਕਮਲਜੀਤ ਕੌਰ, ਭਵਨਦੀਪ ਕੌਰ, ਉਮਾ ਕੁਮਾਰੀ, ਰਾਜਵਿੰਦਰ ਕੌਰ, ਰਾਕੇਸ਼ ਸ਼ਰਮਾ, ਬਲਾਕ ਪ੍ਰਧਾਨ ਰਵਿੰਦਰ ਸਾਹਨੀ, ਮੈਡਮ ਬਲਵਿੰਦਰ ਕੌਰ, ਮਲਕੀਤ ਸਿੰਘ ਗੋਲਡੀ, ਸੁਨੀਲ ਕੁੰਦਰਾ, ਅਮਿਤ ਬੱਗਾ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ ।

Story You May Like