The Summer News
×
Sunday, 19 May 2024

ਪੰਜਾਬ ਕਾਂਗਰਸ ਦੇ ਪ੍ਰਧਾਨ ਵਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 30 ਜੂਨ, 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਬਕਾ ਡਿਪਟੀ ਸਪੀਕਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵੜਿੰਗ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਇੱਕ ਮਹਾਨ ਸੂਝਵਾਨ ਅਤੇ ਸਿਧਾਂਤਾਂ ਦੇ ਮਾਲਕ ਵਿਅਕਤੀ ਸਨ, ਜਿਨ੍ਹਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਸਮਰਪਿਤ ਹੋ ਕੇ ਕੰਮ ਕੀਤਾ ਅਤੇ ਉਨ੍ਹਾਂ ਦੀ ਸ਼ਰਧਾ ਤੇ ਨਿਰਸਵਾਰਥ ਸੇਵਾ ਲਈ ਉਨ੍ਹਾਂ ਨੂੰ ਸਰਵੋਤਮ ਸੰਸਦ ਮੈਂਬਰ ਦਾ ਐਵਾਰਡ ਵੀ ਦਿੱਤਾ ਗਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।


ਵੜਿੰਗ ਨੇ ਇਹ ਵੀ ਕਿਹਾ ਕਿ ਬੀਰ ਦਵਿੰਦਰ ਸਿੰਘ ਨੂੰ ਸੂਬੇ ਦੀ ਡੂੰਘਾਈ ਨਾਲ ਜਾਣਕਾਰੀ ਸੀ, ਉਹ ਮਸਲਿਆਂ ਬਾਰੇ ਬੋਲਣ ਵਾਲੇ ਸਨ ਅਤੇ ਰਾਜ ਦੇ ਮਾਮਲਿਆਂ ਵਿਚ ਉਨ੍ਹਾਂ ਦੀ ਬੌਧਿਕਤਾ ਬੇਮਿਸਾਲ ਸੀ। ਪੰਜਾਬ ਕਾਂਗਰਸ ਦੀ ਲੀਡਰਸ਼ਿਪ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦੀ ਹੈ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Story You May Like