The Summer News
×
Saturday, 11 May 2024

ਪੰਜਾਬ ਸਰਕਾਰ ਨੇ ਮਹਿਜ ਦੋ ਸਾਲਾਂ ਦੇ ਕਾਰਜਕਾਲ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 15 ਮਾਰਚ- ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਕੋਟ ਬੁੱਢਾ ਵਿਖੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਆਪ ਪਾਰਟੀ ਦੇ ਵਰਕਰ, ਆਗੂ, ਵਲੰਟੀਅਰ ਅਤੇ ਪਿੰਡ ਵਾਸੀ ਆਦਿ ਮੋਜੂਦ ਸਨ।


ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਹਿਜ ਦੋ ਸਾਲਾਂ ਦੇ ਕਾਰਜਕਾਲ ਵਿੱਚ ਹਲਕੇ ਅੰਦਰ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਪਹਿਲੀਆਂ ਸਰਕਾਰਾਂ ਨਹੀਂ ਕਰਵਾ ਸਕੀਆਂ। ਉਨਾਂ ਕਿਹਾ ਕਿ ਪਿੰਡਾਂ ਵਿੱਚ ਪੱਖਪਾਤ ਤੋਂ ਬਿਨਾਂ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ, ਪਾਰਕ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ-ਵੱਖ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।


ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ’ਆਮ ਆਦਮੀ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਸੂਬੇ ਭਰ ਵਿੱਚ ਕਰੀਬ  829 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ।


ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਜ ਕਰੀਬ ਦੋ ਸਾਲ ਦੇ ਕਾਰਜਕਾਲ ਅੰਦਰ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ। ਸੂਬੇ ਦੇ 90 ਫੀਸਦ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। ਕਰੀਬ 41,000 ਹਜ਼ਾਰ ਤੋ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪਰਦਾਨ ਕੀਤੀਆਂ ਗਈਆਂ ਹਨ। ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ 44 ਸੇਵਾਵਾਂ ਦਾ ਲਾਭ ਪੁਜਦਾ ਕਰਨ ਲਈ ਲੋਕਾਂ ਦੇ ਘਰਾਂ ਦੇ ਨੇੜੇ ਵਿਸ਼ੇਸ ਕੈਂਪ ਲਗਾਏ ਗਏ ਹਨ।   

Story You May Like