The Summer News
×
Monday, 13 May 2024

ਪੰਜਾਬ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਹਰੇਕ ਵਰਗ ਦੀ ਭਲਾਈ ਲਈ ਕੀਤੇ ਵੱਡੇ ਕਾਰਜ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 15 ਮਾਰਚ- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਸਰਕਾਰ ਦੀ ਕਾਰੁਜ਼ਗਾਰੀ ਤੋਂ ਖੁਸ਼ ਹਨ। ਇਹ ਪ੍ਰਗਟਾਵਾ ਉਨਾਂ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ।


ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ  ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ।


ਉਨਾਂ ਦੱਸਿਆ ਕਿ ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਦੇ ਮੰਤਵ ਨਾਲ 829 ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ। ਸੂਬਾ ਵਾਸੀਆਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।


ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

Story You May Like