The Summer News
×
Saturday, 18 May 2024

ਪੰਜਾਬ ਸਰਕਾਰ ਨੇ Lumpy skin ਦੇ ਬਚਾਅ ਲਈ ਜਾਰੀ ਕੀਤੇ 76 ਲੱਖ ਰੁਪਏ

ਚੰਡੀਗੜ੍ਹ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ਧੰਨਵਾਦ ਕੀਤਾ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੁਝ ਹੀ ਦਿਨਾਂ ਵਿੱਚ ਜਿਸ ਤਰ੍ਹਾਂ ਇਹ ਵਾਇਰਸ ਗਾਵਾਂ ਲਈ ਘਾਤਕ ਸਿੱਧ ਹੋਇਆ ਹੈ।ਇਸ ਨੂੰ ਰੋਕਣਾ ਅਤੇ ਕਾਰਨਾਂ ਦਾ ਪਤਾ ਲਗਾਉਣਾ ਬਹੁਤ ਜ਼ਰੂਰੀ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਤੁਰੰਤ ਨੋਟਿਸ ਲੈਂਦਿਆਂ ਕਾਰਵਾਈ ਕੀਤੀ ਹੈ। ਬਿਮਾਰੀ ਦੀ ਰੋਕਥਾਮ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਸਰਕਾਰ ਵੱਲੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੁੱਖ ਦਫ਼ਤਰਾਂ ‘ਤੇ ਤਾਇਨਾਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਾਇਨਾਤ ਕਰਨਾ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਖੇਤਰਾਂ ਦੇ ਲਗਾਤਾਰ ਦੌਰੇ ਕਰਨ ਦੀ ਹਦਾਇਤ ਕਰਨਾ ਵੀ ਸ਼ਲਾਘਾਯੋਗ ਹੈ।


ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਊ ਪਾਲਕਾਂ ਅਤੇ ਡੇਅਰੀ ਕਾਰੋਬਾਰ ਨਾਲ ਜੁੜੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੱਖੀਆਂ/ਮੱਛਰ ਇਸ ਬਿਮਾਰੀ ਦੇ ਫੈਲਣ ਦਾ ਕਾਰਨ ਬਣ ਰਹੇ ਹਨ, ਇਸ ਲਈ ਸੰਕਰਮਿਤ ਗਊਆਂ ਨੂੰ ਸਿਹਤਮੰਦ ਗਾਵਾਂ ਤੋਂ ਦੂਰ ਰੱਖੋ। ਜੇਕਰ ਕਿਤੇ ਵੀ ਇਸ ਬਿਮਾਰੀ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਪਸ਼ੂ ਹਸਪਤਾਲ ਨਾਲ ਸੰਪਰਕ ਕਰੋ।


Story You May Like