The Summer News
×
Thursday, 16 May 2024

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਕੀਤੀ ਸ਼ੁਰੂਆਤ

 ਸ੍ਰੀ ਮੁਕਤਸਰ ਸਾਹਿਬ, 21 ਜੂਨ :  ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ  ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜੋ ਯੁਵਕ  ਫੌਜ਼, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ ।   


ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜ਼ਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ, ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ  ਆਉਣ ।


 ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਅਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ ਯੁਵਕ 83601-63527, 78891-75575 ਅਤੇ 94639-03533 ਮੋਬਾਇਲ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

Story You May Like