The Summer News
×
Monday, 29 April 2024

ਪੰਜਾਬ ਸਰਕਾਰ ਨੇ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਲਈ ਚੁੱਕੇ ਅਹਿਮ ਕਦਮ

ਮੋਹਾਲੀ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵੱਡਾ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਰਿਵੀਜ਼ਨ ਸ਼ੀਟਾਂ, ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਤਿਆਰ ਕਰਨ ਲਈ ਸਰਕਾਰ ਨੇ ਪ੍ਰਤੀ ਵਿਦਿਆਰਥੀ 50 ਰੁਪਏ ਜਾਰੀ ਕੀਤੇ ਹਨ। ਇਸ ਦੇ ਲਈ 23 ਜ਼ਿਲ੍ਹਿਆਂ ਲਈ 1.92 ਕਰੋੜ ਰੁਪਏ ਜਾਰੀ ਕੀਤੇ ਗਏ ਹਨ।


ਜਾਣਕਾਰੀ ਅਨੁਸਾਰ ਇਹ ਰਾਸ਼ੀ ਵਿਦਿਆਰਥੀਆਂ 'ਤੇ ਖਰਚ ਕਰਨ ਤੋਂ ਬਾਅਦ ਇਕ ਸਰਟੀਫਿਕੇਟ ਦੇਣਾ ਹੋਵੇਗਾ, ਜੋ ਕਿ 10 ਮਾਰਚ ਤੱਕ ਸਕੂਲਾਂ ਨੂੰ ਜਮ੍ਹਾ ਕਰਵਾਉਣਾ ਹੋਵੇਗਾ। ਸਿੱਖਿਆ ਵਿਭਾਗ ਨੇ ਦੱਸਿਆ ਕਿ ਇਹ ਫੰਡ ਵਿਦਿਆਰਥੀਆਂ ਦੀ ਰੀਵਿਜ਼ਨ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਲੋੜਵੰਦ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ। ਸਰਕਾਰ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਵਿੱਚ ਕੋਈ ਦਿੱਕਤ ਨਾ ਆਵੇ।

Story You May Like