The Summer News
×
Thursday, 16 May 2024

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਪੂਰੀ ਤਰਾਂ ਬਚਨਬੱਧ: ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਸੰਦੀਪ ਸ਼ਰਮਾ) : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਨੂੰ ਮਿਆਰੀ ਸਿੱਖਿਆ ਦੀ ਕੈਪੀਟਲ ਵਜੋਂ ਵਿਕਸਤ ਕੀਤਾ ਜਾਵੇਗਾ। ਜਿੱਥੇ ਦੂਰ ਦੂਰਾਂਡੇ ਤੋ ਲੋਕ ਸੂਬੇ ਵਿਚ ਹੋਏ ਸਿੱਖਿਆ ਸੁਧਾਰ ਦਾ ਨਮੂਨਾ ਦੇਖਣ ਲਈ ਅਉਣਗੇ। ਗੰਭੀਰਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ, ਹਲਕੇ ਦੇ ਸਾਰੇ 15 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਹਰ ਇੱਕ ਵਿਦਿਆਰਥੀ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਯਤਨ ਹੋਣਗੇ। ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੋਹਰੀ ਬਣਾਉਣ ਲਈ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਤਾਲਮੇਲ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਦੀ ਸਿੱਖਿਆ ਅਤੇ ਬੁਨਿਆਦੀ ਢਾਚੇ ਦਾ ਪੱਧਰ ਪ੍ਰਾਈਵੇਟ ਸਕੂਲਾਂ ਤੋ ਉੱਚਾ ਚੁੱਕਿਆ ਜਾਵੇਗਾ।


ਸਿੱਖਿਆ ਮੰਤਰੀ ਅੱਜ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਵਿੱਦਿਅਕ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਨ। ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਤੇ ਪਤਵੰਤੇ ਨਗਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਦਾ ਅਕਸ਼ ਹੁਣ ਬਦਲ ਰਿਹਾ ਹੈ। 14 ਮਹੀਨਿਆ ਦੀ ਮਿਹਨਤ ਤੋ ਬਾਅਦ ਸਾਡੇ ਸਰਕਾਰੀ ਸਕੂਲ ਹੁਣ ਨਵੀ ਦਿੱਖ ਵਿੱਚ ਨਜ਼ਰ ਆ ਰਹੇ ਹਨ। ਇਸ ਵਿੱਦਿਅਕ ਸੈਸ਼ਨ ਦੌਰਾਨ ਹੋਰ ਵੱਡੇ ਨਿਖਾਰ ਲਿਆਦੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾ ਵਿਚ 21 ਪ੍ਰਤੀਸ਼ਤ ਦਾਖਲੇ ਵਧੇ ਹਨ, ਬਾਕੀ ਉੱਚ ਜਮਾਤਾ ਵਿਚ ਪਹਿਲਾ ਮਾਈਨਸ 7 ਪ੍ਰਤੀਸ਼ ਦਾਖਲੇ ਹੋ ਰਹੇ ਸਨ, ਹੁਣ ਇਨ੍ਹਾਂ ਦਾਖਲਿਆ ਵਿੱਚ ਜਮਾ ਛੇ ਪ੍ਰਤੀਸ਼ਤ ਵਾਧਾ ਹੋਇਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ 400 ਸਕੂਲਾਂ ਦਾ ਦੌਰਾ ਕਰ ਚੁੱਕੇ ਹਨ, ਸਾਰੇ ਸਕੂਲਾਂ ਵਿੱਚ ਹਰ ਤਰਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। 


ਉਨ੍ਹਾਂ ਨੇ ਕਿਹਾ ਕਿ ਪਿਛਲੇ ਸੱਤ ਦਹਾਕਿਆਂ ਦੌਰਾਨ ਸੂਬੇ ਵਿੱਚ ਸਿੱਖਿਆ ਸੁਧਾਰ ਲਈ ਕਿਸੇ ਨੇ ਯਤਨ ਨਹੀ ਕੀਤੇ, ਸਗੋਂ ਕਾਨਵੈਂਟ ਅਤੇ ਮਾਡਲ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੇ ਮਾਪਿਆਂ ਤੇ ਵੱਡਾ ਅਰਥਿਕ ਬੋਝ ਪਿਆ ਹੈ। ਸਾਡੀ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਉੱਤਮ ਤੇ ਮਿਆਰੀ ਸਿੱਖਿਆ ਸਰਕਾਰੀ ਸਕੂਲਾਂ ਵਿੱਚ ਦੇ ਰਹੀ ਹੈ, ਜਿਸ ਦੀ ਸੁਰੂਆਤ ਹੋ ਚੁੱਕੀ ਹੈ। ਸਰਕਾਰੀ ਸਕੂਲਾਂ ਦੇ ਨਤੀਜੇ ਇਸ ਦੇ ਪ੍ਰਤੱਖ ਪ੍ਰਮਾਣ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਿੱਖਿਆ ਲਈ ਸਾਧਨ ਤੇ ਵਾਤਾਵਰਣ ਮੁਹੱਇਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਅਧਿਆਪਕ ਤੇ ਸਟਾਫ ਬਹੁਤ ਮਿਹਨਤੀ ਹੈ, ਤੇ ਹੁਣ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਨੂੰ ਚੰਗੇ ਨਤੀਜਿਆ ਲਈ ਵਧਾਈ ਦਿੱਤੀ ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਉਤਸ਼ਾਹਿਤ ਹੋਣ ਤੇ ਨਵੇ ਬਾਸਕਿਟਵਾਲ ਮੈਦਾਨ ਲਈ ਵਧਾਈ ਦਿੱਤੀ।

Story You May Like