The Summer News
×
Tuesday, 21 May 2024

ਵਿਦੇਸ਼ਾਂ 'ਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਵਲੋਂ ਬਣਾਈ ਜਾ ਰਹੀ ਹੈ ਨੀਤੀ : ਡਾ. ਬਲਜੀਤ ਕੌਰ

ਲੁਧਿਆਣਾ, 09 ਜੂਨ : ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਜਾ ਰਿਹਾ ਹੈ।


ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ 'ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸ਼ੋਸ਼ਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ ਵਿਖੇ ਸਵੇਰੇ 11:00 ਵਜੇ ਤੋਂ 1:00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।


ਕੈਬਨਿਟ ਮੰਤਰੀ ਨੇ ਵਿਆਖਿਆ ਕਰਦਿਆਂ ਕਿਹਾ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਵਿਸ਼ੇਸ਼ ਕਰਕੇ ਅਮਰੀਕਾ, ਕਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ ਪੂਰਬੀ ਦੇਸ਼ ਜਿਸ ਵਿੱਚ ਕੁਵੈਤ, ਦੁਬਈ, ਓਮਾਨ ਆਦਿ ਸ਼ਾਮਲ ਹਨ, ਤੋਂ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ। ੳਨ੍ਹਾਂ ਅੱਗੇ ਕਿਹਾ ਕਿਹਾ ਕਿ ਐਨ.ਆਰ.ਆਈ. ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Story You May Like