ਪੰਜਾਬ ਸਰਕਾਰ ਲੋਕਾਂ ਨੂੰ ਕਰਵਾ ਰਹੀ ਹੈ ਬੇਹਤਰ ਸੁਵਿਧਾਵਾਂ ਉਪਲਬਧ - ਸੁਖਜਿੰਦਰ ਸਿੰਘ ਕਾਉਣੀ
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਬੇਹਤਰ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਹਰ ਖੇਤਰ ਵਿੱਚ ਵੱਡੇ ਸੁਧਾਰ ਹੋਏ ਹਨ ਉਹ ਭਾਵੇਂ ਸਿੱਖਿਆ ਦਾ ਖੇਤਰ ਹੋਵੇ ਜਾਂ ਸਿਹਤ ਦਾ ਖੇਤਰ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਭਲਾਈਆਣਾ ਸਿਹਤ ਕੇਂਦਰ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਢਾਈ ਲੱਖ ਰੁਪਏ ਖਰਚ ਕੇ ਬਣਾਏ ਪਖਾਨਿਆਂ ਦੀ ਇਮਾਰਤ ਦਾ ਉਦਘਾਟਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਜਿਲੇ ਭਰ ਵਿੱਚ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਗਰਾਂਟਾਂ ਦੇ ਕੇ ਸਕੂਲਾਂ ਤੇ ਸਿਹਤ ਕੇਂਦਰਾਂ ਵਿੱਚ ਪਖਾਨੇ/ਬਾਥਰੂਮ ਬਣਾਏ ਗਏ ਹਨ। ਜਿਨ੍ਹਾਂ ਦੀ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਲੋੜ ਵੀ ਸੀ।
ਉਹਨਾਂ ਕਿਹਾ ਕਿ ਸਿਹਤ ਸੁਵਿਧਾਵਾਂ ਲਈ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਉਪਲਬਧ ਕਰਵਾਈਆਂ ਹਨ, ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਵੱਡੇ ਸੁਧਾਰ ਹੋਏ ਹਨ। ਹੁਣ ਲੋਕਾਂ ਨੂੰ ਕਿਸੇ ਵੀ ਤਰਹਾਂ ਦੇ ਟੈਸਟ ਕਰਵਾਉਣ ਜਾਂ ਦਵਾਈ ਲੈਣ ਲਈ ਖਰਚੇ ਕਰਨ ਦੀ ਲੋੜ ਨਹੀਂ ਪੈਂਦੀ ਹਸਪਤਾਲਾਂ ਵਿੱਚ ਲੋਕਾਂ ਨੂੰ ਮੁਫਤ ਦਵਾਈਆਂ ਜਿੱਥੇ ਮਿਲ ਰਹੀਆਂ ਹਨ ਉਥੇ ਉਹਨਾਂ ਦੇ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹੁਣ ਤੱਕ ਕਈ ਸਕੂਲਾਂ ਸਿਹਤ ਕੇਂਦਰਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਬਾਥਰੂਮ ਦੀਆਂ ਇਮਾਰਤਾਂ ਬਣਾਈਆਂ ਗਈਆਂ ਹਨ ਤੇ ਅੱਗੇ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰਹਿਣਗੇ।
ਚੇਅਰਮੈਨ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਤੇ ਉਹਨਾਂ ਨੂੰ ਸਰਕਾਰੀ ਸੁਵਿਧਾਵਾਂ ਬੇਹਤਰ ਢੰਗ ਨਾਲ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਕੁਲਵਿੰਦਰ ਸਿੰਘ ਕਿੰਦਾ, ਗੋਰਾਂ ਸਿੰਘ ਖਾਲਸਾ, ਗੁਰਮੀਤ ਸਿੰਘ ਗੀਤਾਂ,ਬੋਹੜ ਸਿੰਘ, ਹਰਪ੍ਰੀਤ ਸਿੰਘ ਕੋਟਭਾਈ,ਜਗਮੀਤ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ ਭਜਨਾਮ ਕੌਰ ਮਲਟੀਪਰਪਜ ਹੈਲਥ ਵਰਕਰ ਫੀਮੇਲ, ਵੀਰਪਾਲ ਕੌਰ ਮਲਟੀਪਰਪਜ ਹੈਲਥ ਵਰਕਰ ਫੀਮੇਲ, ਰਮਨਦੀਪ ਕੌਰ ਸੀ ਐਚ ਓ, ਸਰਬਜੀਤ ਕੌਰ ਸੁਖਜੀਤ ਕੌਰ ਇੰਦਰਜੀਤ ਕੌਰ ਆਸਾ ਵਰਕਰ ਆਦਿ ਹਾਜ਼ਰ ਸਨ।