The Summer News
×
Friday, 10 May 2024

ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਲਏ ਅਹਿਮ ਫੈਸਲੇ

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਤੇਜ਼ੀ ਨਾਲ ਵੱਧ ਰਹੀ ਹੈ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਫੈਸਲੇ ਲਏ ਹਨ। ਤਾਂ ਕਿ ਬੱਚਿਆ ਨੂੰ ਥੋੜੀ ਰਾਹਤ ਮਿਲ ਸਕੇ। ਇਸ ਦੌਰਾਨ ਤੁਹਾਨੂੰ ਦਸ ਦਈਏ ਕੀ ਪੰਜਾਬ ਸਰਕਾਰ ਨੇ ਸਮੂਹ ਸਕੂਲਾਂ ਵਿਚ 15 ਮਈ ਤੋਂ 30 ਜੂਨ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ  ਕੀਤਾ ਹੈ। ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰਖਦਿਆਂ 16 ਮਈ ਤੋਂ 31 ਮਈ ਤਕ ਆਨਲਾਈਨ ਕਲਾਸਾਂ ਲਾਉਣ ਦਾ ਫੈਸਲਾ ਲਿਆ ਹੈ। ਭਾਰੀ ਗਰਮੀ ਕਾਰਨ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੋਰ ਜਾਣਕਾਰੀ ਦਿੰਦੀਆਂ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ ਲੈ ਕੇ 11.00 ਵਜੇ ਤਕ ਖੁਲ੍ਹਣਗੇ। ਮਿੱਡਲ, ਹਾਈ ਤੇ ਸੀਨੀਅਰ ਸਕੂਲ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤਕ ਖੁਲ੍ਹਣਗੇ।



Story You May Like