The Summer News
×
Friday, 13 June 2025

ਪੰਜਾਬ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 10 ਜੂਨ - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪਾਵਰਕਾਮ ਵਿਭਾਗ ਵਲੋਂ ਸੂਬੇ ਵਿਚ ਝੋਨੇ ਦੀ ਬਿਜਾਈ ਲਈ ਪੜਾਅਵਾਰ ਸਮਾਂ-ਸਾਰਣੀ ਅਪਣਾਈ ਗਈ ਹੈ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ  ਨਾਲ ਹੀ ਜ਼ਿਲਿ੍ਹਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਉਨਾਂ ਅੱਗੇ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।

Story You May Like