The Summer News
×
Sunday, 28 April 2024

ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਲਏ ਇਤਿਹਾਸਕ ਫੈਸਲੇ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਮਾਰਚ- ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਕਈ ਪਰਿਵਾਰਾਂ ਨੇ ਆਪ ਪਾਰਟੀ ਦਾ ਪੱਲਾ ਫੜ੍ਹ ਰਹੇ ਹਨ। ਪਿੰਡ ਹਸਨਪੁਰ ਦੇ ਵੱਡੀ ਗਿਣਤੀ ਵਿੱਚ ਰਵਾਇਤੀ ਪਾਰਟੀਆਂ ਦੇ ਪਰਿਵਾਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਵਿੱਚ ਸ਼ਾਮਲ ਹੋਏ।


ਇਸ ਮੌਕੇ ਗੁਰਦਿਆਲ ਸਿੰਘ, ਪਿ੍ਰੰਸੀਪਲ ਜਗੀਰ ਸਿੰਘ ਕਾਹਲੋਂ, ਬਲਵਿੰਦਰ ਸਿੰਘ, ਮਨਜੀਤ ਸਿੰਘ, ਠੇਕੇਦਾਰ ਸੁਖਦੇਵ ਸਿੰਘ, ਸਤਨਾਮ ਸਿੰਘ, ਅਮਰੀਜਤ ਸਿੰਘ, ਸਵਿੰਦਰ ਸਿੰਘ, ਮੁਖਤਿਆਰ  ਸਿੰਘ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ ਅਤੇ ਚਰਨ ਸਿੰਘ ਸਮੇਤ ਵੱਖ-ਵੱਖ ਪਰਿਵਾਰਾਂ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕਿਹਾ ਕਿ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਜਦ ਦੇ ਵਿਧਾਇਕ ਸ਼ੈਰੀ ਕਲਸੀ ਬਟਾਲਾ ਦੇ ਵਿਧਾਇਕ ਬਣੇ ਹਨ,ਉਨਾਂ ਵਲੋਂ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਵਿਕਾਸ ਕੰਮਾਂ ਅਤੇ ਲੋਕਹਿੱਤ ਵਿੱਚ ਲੈ ਜਾ ਰਹੇ ਫੈਸਲਿਆਂ ਕਰਕੇ, ਉਹ ਆਪ ਪਾਰਟੀ ਵਿੱਚ ਸ਼ਾਮਲ ਹੋਏ ਹੋਏ ਹਨ।


ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸÇਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਇਤਿਾਹਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਅੰਦਰ ਕਰੀਬ 829 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨਾਂ ਵਿੱਚ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਮਰੀਜ਼ ਮੁਫ਼ਤ ਦਵਾਈ ਲੈ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐੱਮੀਨੈੱਸ’ ਖੋਲ੍ਹੇ ਗਏ ਹਨ ਅਤੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਪ੍ਰਦਾਨ ਕੀਤੀ ਗਈ ਹੈ ਅਤੇ ਸੂਬੇ ਵਿੱਚ 90 ਫੀਸਦ ਪਰਿਵਾਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ।


ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਅਤੇ ਪੇਂਡੂ ਖੇਤਰ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

Story You May Like