The Summer News
×
Monday, 20 May 2024

ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਇਤਿਹਾਸਕ ਫੈਸਲੇ ਲਏ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

ਹਰਗੋਬਿੰਦਪੁਰ ਸਾਹਿਬ (ਬਟਾਲਾ), 8 ਅਪਰੈਲ - ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਖਾਸ ਯਤਨ ਕੀਤੇ ਗਏ ਹਨ। ਇਹ ਪ੍ਰਗਟਾਵਾ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ। 

 

ਵਿਧਾਇਕ ਐਡਵੋਕੇਟ ਅਮਰਪਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਦਰ ਭਗਵੰਤ ਸਿੰਘ ਮਾਨ ਵਲੋਂ ਮੇਰੀ ਬੇਨਤੀ ਸਵੀਕਾਰ ਕਰਦੇ ਹੋਏ ਮੇਰੇ ਹਲਕੇ ਦੇ  ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੇ ਕਲਾਸ ਰੂਮਜ਼ ਬਣਾਓੁਣ ਲਈ ਸਕੂਲਾਂ ਨੂੰ ਗਰਾਂਟ ਜਾਰੀ ਕੀਤੀ ਹੈ ਹੁਣ ਤੱਕ 50 ਸਕੂਲਾ ਨੂੰ ਗਰਾਂਟ ਜਾਰੀ ਹੋ ਚੁੱਕੀ ਹੈ| ਉਨ੍ਹਾਂ ਕਿਹਾ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। 

 

ਉਨ੍ਹਾਂ  ਨੇ ਪੰਜਾਬ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇੱਕ ਸਾਲ ਅੰਦਰ 27,000 ਨਵੀਆਂ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ। ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ 500 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ 117 ਸਕੂਲ ਆਫ ਐਮੀਨੈਂਸ ਬਣਾਏ। ਲੋਕਾਂ ਨੂੰ ਦਿੱਤੀ ਗਰੰਟੀ ਤਹਿਤ ਕਰੀਬ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਲੋਕਹਿੱਤ ਲਈ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ, ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

Story You May Like