ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਪੰਜਾਬ ਸਰਕਾਰ ਚਾਰ ਹੋਰ ਜ਼ਿਲ੍ਹਿਆਂ 'ਚ ਬਣਾਵੇਗੀ ਨਵੇਂ ਸਰਕਾਰੀ ਮੈਡੀਕਲ ਕਾਲਜ
8 ਨਵੰਬਰ -ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਉਪਸਥਿਤੀ ਦੇ ਵਿੱਚ ਸਿਵਲ ਹਸਪਤਾਲ ਸੰਗਰੂਰ ਦੇ ਵੈਕਟਰ ਬਰਨ ਰੋਗ ਨਿਯੰਤਰਣ ਸਮਾਗਮ ਦੀ ਜ਼ਿਲਾ ਪੱਧਰੀ ਬੈਠਕ ਦੀ ਅਗੁਵਾਈ ਕਰਨ ਦੇ ਲਈ ਪਹੁੰਚੇ ਸਨ। ਜਿਸ ਦੌਰਾਨ ਉਨ੍ਹਾਂ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ 6 ਮਹੀਨਿਆਂ 'ਚ ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੇ ਨਿਰਮਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ|
ਇਸਦੇ ਨਾਲ਼ ਹੀ ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਮਰੀਜ਼ਾਂ ਦੀ ਸੁਵਿਧਾਵਾਂ ਦੇ ਲਈ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਵਿੱਚ ਅਪਾਤਕਾਲੀਨ ਵਾਰਡਾਂ ਦੇ ਵਿੱਚ ਸੁਵਿਧਾ ਕੇਂਦਰ ਸਥਾਪਿਤ ਕੀਤੇ ਜਾਣਗੇ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਵਿੱਚ ਸਿਹਤ ਦੀ ਦੇਖਭਾਲ, ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਸਰਬੋਤਮ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।