The Summer News
×
Wednesday, 15 May 2024

ਪੰਜਾਬ ਸਰਕਾਰ ਦਾ ਲੋਕਾਂ ਨੂੰ ਵੱਡਾ ਤੋਹਫਾ, ਨੋਟੀਫਿਕੇਸ਼ਨ ਜਾਰੀ

ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੇ ਮਕੌੜਾ ਫਾਲ ਤੋਂ ਪਾਰ ਦੇ ਪਿੰਡਾਂ ਨੂੰ ਵੱਡੀ ਸਹੂਲਤ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਮਕੌੜਾ ਫਾਲ ਵਿਖੇ ਰਾਵੀ ਦਰਿਆ 'ਤੇ ਬਣਨ ਵਾਲੇ ਪੁਲ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪੁਲ ਦੀ ਉਸਾਰੀ ਲਈ ਜ਼ਮੀਨ ਐਕਵਾਇਰ ਅਤੇ ਹੋਰ ਲੋੜੀਂਦੀ ਕਾਰਵਾਈ ਸ਼ੁਰੂ ਹੋ ਜਾਵੇਗੀ।


ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਬੀਤੀ ਸ਼ਾਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮਕੋੜਾ ਫਾਲ ਦਾ ਦੌਰਾ ਕੀਤਾ ਅਤੇ ਇਸ ਪੁਲ ਦੀ ਉਸਾਰੀ ਵਾਲੀ ਥਾਂ ਦਾ ਨਿਰੀਖਣ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਕੌੜਾ ਫਾਲ 'ਤੇ ਪੁਲ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ |


ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਐੱਸ.ਡੀ.ਐੱਮ. ਦੀਨਾਨਗਰ 60 ਦਿਨਾਂ ਦੇ ਅੰਦਰ ਇਸ ਸਬੰਧੀ ਲੋਕਾਂ ਤੋਂ ਇਤਰਾਜ਼ ਮੰਗੇਗਾ। ਜੇਕਰ ਇਸ ਦੌਰਾਨ ਕੋਈ ਇਤਰਾਜ਼ ਆਉਂਦਾ ਹੈ ਤਾਂ ਉਸ ਨੂੰ 20 ਦਿਨਾਂ ਦੇ ਅੰਦਰ ਦੂਰ ਕਰ ਦਿੱਤਾ ਜਾਵੇਗਾ ਅਤੇ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਪੁਲ ਦੀ ਉਸਾਰੀ ਲਈ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਪਤਾ ਲਗਾਇਆ ਜਾਵੇਗਾ ਅਤੇ ਜ਼ਮੀਨ ਮਾਲਕਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਜ਼ਮੀਨ ਐਕੁਆਇਰ ਕੀਤੀ ਜਾਵੇਗੀ।

Story You May Like