The Summer News
×
Friday, 21 June 2024

ਜੰਮੂ ਕਸ਼ਮੀਰ 'ਚ ਅੱਤਵਾਦੀ ਹਮਲੇ ਤੋਂ ਬਾਅਦ ਹਾਈ ਅਲਰਟ 'ਤੇ ਪੰਜਾਬ

ਪਠਾਨਕੋਟ (14 ਜੂਨ )-ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹਾਈ ਅਲਰਟ ‘ਤੇ ਹੈ।ਪੰਜਾਬ ਦੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜੰਮੂ ਦੇ ਨਾਲ ਲੱਗਦੇ ਪਠਾਨਕੋਟ ਵਿੱਚ ਸੁਰੱਖਿਆ ਵਧਾਈ ਗਈ ਹੈ। ਨਾਜ਼ੁਕ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਲਈ ਵਾਧੂ ਫੋਰਸਾਂ ਦੀ ਤਾਇਨਾਤੀ ਕੀਤੀ ਗਈ।ਇਸ ਚੌਕਸੀ ਦਾ ਉਦੇਸ਼ ਕਿਸੇ ਵੀ ਖਤਰਨਾਕ ਗਤੀਵਿਧੀਆਂ ਨੂੰ ਰੋਕਣਾ ਅਤੇ ਖੇਤਰ ਦੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਪਠਾਨਕੋਟ ਵਿੱਚ ਅੱਜ casso ਆਪ੍ਰੇਸ਼ਨ ਕੀਤਾ ਗਿਆ।

Story You May Like