The Summer News
×
Monday, 20 May 2024

ਪੰਜਾਬ ਪੁਲਿਸ ਬੱਚਿਆਂ ਨੂੰ ਸਕੂਲਾਂ ਵਿਚ ਆਪਸੀ ਗੱਲਬਾਤ ਪੰਜਾਬੀ ਵਿਚ ਕਰਨ ਲਈ ਉਤਸ਼ਾਹਿਤ ਕਰੇਗੀ: ਐਸਐਸਪੀ ਵਰੁਣ ਸ਼ਰਮਾ

ਪਟਿਆਲਾ, 23 ਫਰਵਰੀ: ਪੰਜਾਬ ਪੁਲਿਸ ਬੱ‌ਚਿਆਂ ਨੂੰ ਸਕੂਲਾਂ ਵਿਚ ਆਪਸ ਵਿਚ ਗੱਲਬਾਤ ਪੰਜਾਬੀ ਵਿਚ ਕਰਨ ਵਾਸਤੇ ਉਤਸ਼ਾਹਿਤ ਕਰੇਗੀ। ਇਹ ਪ੍ਰਗਟਾਵਾ ਐਸਐਸਪੀ ਵਰੁਣ ਸ਼ਰਮਾ ਨੇ ਕੀਤਾ ਹੈ। ਉਹ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਕਲੱਬ ਅਤੇ ਮਾਤ ਭਾਸ਼ਾ ਜਾਗਰੂਕਤਾ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਰਵਾਏ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਵਿਚ ਉੱਘੇ ਵਿਦਵਾਨ ਡਾ. ਸੀ ਪੀ ਕੰਬੋਜ ਦਾ ਮਾਤਾ ਭਾਸ਼ਾ ਸੇਵਕ ਐਵਾਰਡ ਨਾਲ ਸਨਮਾਨ ਕੀਤਾ ਗਿਆ।


ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਵੀ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਵਾਸਤੇ ਕਈ ਅਹਿਮ ਕਦਮ ਚੁੱਕੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਤੇ ਚੌਂਕੀਆਂ ਦੇ ਬੋਰਡ ਪੰਜਾਬੀ ਵਿਚ ਲਿਖਵਾਏ ਗਏ ਹਨ ਅਤੇ ਸਾਰੇ 2500 ਮੁਲਾਜ਼ਮਾਂ ਦੇ ਨਾਵਾਂ ਦੀਆਂ ਤਖਤੀਆਂ (ਨੇਮ ਪਲੇਟਾਂ) ਪੰਜਾਬੀ ਵਿਚ ਹੀ ਲਿਖਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਕੰਮ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।


ਸਮਾਗਮ ਨੂੰ ਸੰਬੋਧਨ ਕਰਦਿਆਂ ਭਾਸ਼ਾ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਵੀਰਪਾਲ ਕੌਰ ਨੇ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਪਟਿਆਲਾ ਮੀਡੀਆ ਕਲੱਬ ਅਤੇ ਮਾਤ ਭਾਸ਼ਾ ਜਾਗਰੂਕਤਾ ਮੰਚ ਵੱਲੋਂ ਮਾਂ ਬੋਲੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਵੀ ਪੰਜਾਬੀ ਦੀ ਪ੍ਰਫੁੱਲਤਾ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਬੀਤੇ ਦਿਨੀਂ ਅਸੀਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਇਆ ਹੈ ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਉਹਨਾਂ ਨੇ ਇਹਨਾਂ ਉਪਰਾਲਿਆਂ ਵਿਚ ਸਹਿਯੋਗ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।


ਇਸ ਮੌਕੇ ਐਸਐਸਪੀ ਵਰੁਣ ਸ਼ਰਮਾ ਅਤੇ ਨਾਭਾ ਪਾਵਰ ਲਿਮਟਿਡ ਦੇ ਰਵਿੰਦਰ ਸਿੰਘ ਲਾਲ ਅਤੇ ਡਾ. ਮਨੀਸ਼ ਸਰਹਿੰਦੀ ਨੇ ਕਲੱਬ ਵਿਚ ਐਨ ਪੀ ਐਲ ਵੱਲੋਂ ਲਗਵਾਏ 5 ਕਿਲੋਵਾਟ ਦੇ ਸੋਲਰ ਯੂਨਿਟ ਦਾ ਉਦਘਾਟਨ ਵੀ ਕੀਤਾ।

Story You May Like