The Summer News
×
Sunday, 12 May 2024

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਭੇਟ ਕੀਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲੁਧਿਆਣਾ, 1 ਮ‌ਈ (ਨੀਲ ਕਮਲ ਮੋਨੂੰ) ਮਜ਼ਦੂਰ ਦਿਵਸ 'ਤੇ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਵੱਖ ਵੱਖ ਜਥੇਬੰਦੀਆਂ ਨੇ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਗੇਟ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ ਅਤੇ ਕੇਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਜਮਾਤ ਨਾਲ ਲਗਾਤਾਰ ਕੀਤੇ ਜਾ ਰਹੇ ਸ਼ੋਸ਼ਣ ਵਿਰੁੱਧ ਆਉਂਣ ਵਾਲੇ ਸਮੇਂ ਵਿੱਚ ਵੱਡੇ ਸਘੰਰਸ਼ ਲੜ੍ਹਨ ਲਈ ਲਾਮਬੰਦ ਕੀਤਾ।


ਇਸ ਮੌਕੇ ਸ਼ਮਸ਼ੇਰ ਸਿੰਘ ਢਿੱਲੋਂ ਸੂਬਾ ਜਰਨਲ ਸਕੱਤਰ, ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਸਤਨਾਮ ਸਿੰਘ ਪ੍ਰਧਾਨ, ਸਤਿਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਵੜੈਚ ਸੈਕਟਰੀ,ਪ੍ਰਵੀਨ ਕੁਮਾਰ ਸੁਬਾ ਆਗੂ, ਤਰਵਿੰਦਰ ਸਿੰਘ ਕੈਸ਼ੀਅਰ ਅਤੇ ਸਰਬਜੀਤ ਸਿੰਘ ਪ੍ਰਧਾਨ ਇੰਪਲਾਈਜ ਯੂਨੀਅਨ ਅਜਾਦ, ਬਲਬੀਰ ਸਿੰਘ ਪ੍ਰਧਾਨ,ਏਟਕ ਤੋਂ ਕਿਰਨਦੀਪ ਸਿੰਘ ਪ੍ਰਧਾਨ, ਰਣਧੀਰ ਸਿੰਘ ਸੂਬਾ ਆਗੂ ਸਮੇਤ ਆਦਿ ਆਗੂਆਂ ਅਤੇ ਵਰਕਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Story You May Like