ਤੰਦੂਰ ਵਾਂਗ ਭਖਿਆ ਪੰਜਾਬ, ਗਰਮੀ ਨੇ ਤੋੜੋ ਰਿਕਾਰਡ
ਪੰਜਾਬ ਵਿੱਚ ਅੱਜ ਵੀ ਹੀਟ ਵੇਵ ਦਾ ਅਲਰਟ
ਤਾਪਮਾਨ ਆਮ ਨਾਲੋਂ 3.8 ਡਿਗਰੀ ਵੱਧ
ਲੁਧਿਆਣਾ ਜ਼ਿਲ੍ਹਾ ਸਭ ਤੋਂ ਗਰਮ
ਲੁਧਿਆਣਾ। ਪੰਜਾਬ ਵਿੱਚ ਅੱਜ ਵੀ ਹੀਟ ਵੇਵ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿਨ ਅਤੇ ਰਾਤ ਦੋਵਾਂ ਸਮੇਂ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਵਿੱਚ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.2 ਡਿਗਰੀ ਸੈਲਸੀਅਸ ਵਧਿਆ ਹੈ, ਜੋ ਕਿ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿੱਚ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਚੰਡੀਗੜ੍ਹ ਸ਼ਹਿਰ ਵਿੱਚ 43.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 44.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 44.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।