The Summer News
×
Saturday, 18 May 2024

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਰਹੇਗਾ ਬੰਦ, ਜਾਣੋ ਕਿਉਂ...

ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਹਿੱਟ ਐਂਡ ਰਨ ਦੇ ਨਵੇਂ ਕਾਨੂੰਨ ਦੇ ਵਿਰੋਧ 'ਚ ਅੱਜ ਟਰੱਕ ਯੂਨੀਅਨ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ 'ਤੇ ਚੱਕਾ ਜਾਮ ਕਰੇਗੀ। ਉਕਤ ਯੂਨੀਅਨ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਨੈਸ਼ਨਲ ਹਾਈਵੇਅ ਨੂੰ ਦੋਵੇਂ ਪਾਸਿਆਂ ਤੋਂ ਜਾਮ ਕਰਕੇ ਟੋਲ ਪਲਾਜ਼ਾ 'ਤੇ ਧਰਨਾ ਦੇ ਕੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਨੈਸ਼ਨਲ ਹਾਈਵੇਅ 4 ਘੰਟੇ ਤੱਕ ਮੁਕੰਮਲ ਤੌਰ 'ਤੇ ਬੰਦ ਰੱਖਿਆ ਜਾਵੇਗਾ | ਇਸ ਸਬੰਧੀ ਜਦੋਂ ਟੋਲ ਪਲਾਜ਼ਾ ਦੇ ਮੈਨੇਜਰ ਦੀਪੇਂਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਸੂਚਨਾ ਮਿਲੀ ਹੈ ਕਿ ਟਰੱਕ ਯੂਨੀਵਰ ਟੋਲ ਪਲਾਜ਼ਾ 'ਤੇ ਧਰਨਾ ਦੇਣ ਲਈ ਆ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਥਾਣਾ ਲਾਡੋਵਾਲ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ |

Story You May Like