The Summer News
×
Monday, 20 May 2024

ਰਾਹੁਲ ਗਾਂਧੀ ਦੀ ਸੰਸਦ "ਚ ਵਾਪਸੀ, ਲੋਕਸਭਾ ਸਕੱਤਰੇਤ ਨੇ ਜਾਰੀ ਕੀਤਾ ਨੋਟੀਫਕੈਸ਼ਨ : ਵੀਡੀਓ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 'ਮੋਦੀ ਸਰਨੇਮ' ਨੂੰ ਲੈ ਕੇ ਕੀਤੀ ਟਿੱਪਣੀ ਦੇ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਬਾਅਦ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ। ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਨੋਟੀਫਿਕੇਸ਼ਨ ਵਿਚ ਸਕੱਤਰੇਤ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਅਗਸਤ ਦੇ ਫੈਸਲੇ ਦੇ ਮੱਦੇਨਜ਼ਰ ਗਾਂਧੀ ਦੀ ਅਯੋਗਤਾ ਬਾਰੇ 24 ਮਾਰਚ ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ 'ਤੇ ਅਗਲੇ ਨਿਆਂਇਕ ਫੈਸਲੇ ਤੱਕ ਰੋਕ ਲਗਾਈ ਗਈ ਹੈ।


 


 


Story You May Like