The Summer News
×
Sunday, 12 May 2024

ਇਸ ਤਰੀਕ ਨੂੰ ਪੰਜਾਬ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਸੁੱਕੀ ਠੰਡ ਪੈ ਰਹੀ ਹੈ ਅਤੇ ਲੋਕ ਕੰਬਦੇ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਨੇ 22 ਤੋਂ 24 ਦਸੰਬਰ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਠੰਢ ਦੀ ਤੀਬਰਤਾ ਹੋਰ ਵਧ ਜਾਵੇਗੀ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ 3 ਦਿਨਾਂ ਲਈ ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।


ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 22 ਦਸੰਬਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਸੜਕਾਂ 'ਤੇ ਹਲਕੀ ਧੁੰਦ ਛਾਈ ਰਹੇਗੀ। ਇਸ ਦੌਰਾਨ ਠੰਡੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ। ਸ਼ੁੱਕਰਵਾਰ ਰਾਤ ਨੂੰ ਵੀ ਮੀਂਹ ਅਤੇ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਸੀਤ ਲਹਿਰ ਕਾਰਨ ਪਹਾੜੀ ਇਲਾਕਿਆਂ ਅਤੇ ਮੈਦਾਨੀ ਇਲਾਕਿਆਂ 'ਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਤੋਂ 4 ਦਿਨਾਂ ਤੱਕ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਹੋਰ ਸਾਵਧਾਨ ਰਹਿਣ ਦੀ ਲੋੜ ਹੈ।

Story You May Like