The Summer News
×
Tuesday, 21 May 2024

ਪੰਜਾਬ 'ਚ ਬਾਰਿਸ਼ ਜਾਰੀ, ਨਮੀ ਤੋਂ ਮਿਲੀ ਰਾਹਤ, ਜਾਣੋ ਕਿਹੋ ਜਿਹਾ ਰਹੇਗਾ ਮੌਸਮ

ਲੁਧਿਆਣਾ: ਸੋਮਵਾਰ ਨੂੰ ਵੀ ਲੁਧਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਚੰਡੀਗੜ੍ਹ ਵਿੱਚ 9.8 ਮਿਲੀਮੀਟਰ, ਲੁਧਿਆਣਾ 'ਚ 0.8 ਮਿਲੀਮੀਟਰ, ਪਠਾਨਕੋਟ 'ਚ 0.1 ਮਿਲੀਮੀਟਰ, ਗੁਰਦਾਸਪੁਰ 'ਚ 6.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।


ਜਦੋਂ ਕਿ ਹੋਰਨਾਂ ਜ਼ਿਲ੍ਹਿਆਂ 'ਚ ਵੀ ਸਵੇਰੇ 4 ਵਜੇ ਤੋਂ 7 ਵਜੇ ਦਰਮਿਆਨ ਹਲਕੀ ਬਾਰਿਸ਼ ਹੋਈ। ਜਿਨ੍ਹਾਂ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਉੱਥੇ ਗਰਮੀ ਤੋਂ ਕੁਝ ਰਾਹਤ ਮਿਲੀ। ਪੰਜਾਬ ਵਿੱਚ ਅੱਜ ਦੂਜਾ ਦਿਨ ਮੀਂਹ ਪਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਦੇ ਨਾਲ ਹੀ ਪੀਏਯੂ ਵਿਖੇ 14 ਅਤੇ 15 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ ਤੇ ਸੰਕਟ ਦੇ ਬੱਦਲ ਮੰਡਰਾ ਸਕਦੇ ਹਨ। ਮੇਲੇ ਵਾਲੇ ਦਿਨ ਵੀ ਮੀਂਹ ਪੈਣ ਦੀ ਸੰਭਾਵਨਾ ਹੈ।


ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੰਗਲਵਾਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 13 ਤੋਂ 16 ਸਤੰਬਰ ਤੱਕ ਪੰਜਾਬ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Story You May Like