The Summer News
×
Saturday, 18 May 2024

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਬਰਸਾਤਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ – ਡਾ. ਸੁਖਦੀਪ ਸਿੰਘ ਭਾਗੋਵਾਲ

ਬਟਾਲਾ, 15 ਜੁਲਾਈ (ਵਿੱਕੀ ਮਲਿਕ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਮੈਡੀਸਨ ਦੇ ਮਾਹਿਰ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਬਰਸਾਤੀ ਪਾਣੀ ਖੜ੍ਹਾ ਨਾ ਹੋਣ ਦੇਣ ਕਿਉਂਕਿ ਅਜਿਹੇ ਪਾਣੀ ਵਿੱਚ ਹੀ ਮੱਛਰ ਪੈਦਾ ਹੁੰਦੇ ਹਨ ਜੋ ਕਿ ਡੇਂਗੂ ਅਤੇ ਮਲੇਰੀਏ ਦੀ ਬਿਮਾਰੀ ਦਾ ਕਾਰਨ ਬਣਦੇ ਹਨ। ਡਾ. ਭਾਗੋਵਾਲੀਆ ਨੇ ਦੱਸਿਆ ਕਿ ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ ਗਲੀਆਂ, ਘਰਾਂ ਤੇ ਕੰਮਕਾਜ਼ੀ ਥਾਵਾਂ ’ਤੇ ਪਏ ਗਮਲਿਆਂ, ਕੂਲਰਾਂ, ਫਰਿਜਾਂ ਦੇ ਪਿੱਛੇ ਲੱਗੀਆਂ ਟਰੇਆਂ, ਬਰਤਨਾਂ, ਟਾਇਰਾਂ ਆਦਿ ਵਿੱਚ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ, ਕਿਉਂਕਿ ਮੱਛਰ ਖੜੇ ਪਾਣੀ ਵਿਚ ਅੰਡੇ ਦਿੰਦਾ ਹੈ।


ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਡਰਾਈ ਡੇਅ ਮਨਾਇਆ ਜਾਵੇ ਅਤੇ ਇਸ ਦਿਨ ਆਪਣੇ ਘਰਾਂ ਦੇ ਕੂਲਰਾਂ, ਫਰਿਜਾਂ ਦੇ ਪਿੱਛੇ ਲੱਗੀਆਂ ਟਰੇਆਂ, ਬਰਤਨਾਂ, ਗਮਲਿਆਂ ਆਦਿ ਦੇ ਪਾਣੀ ਨੂੰ ਸੁਕਾਇਆ ਜਾਵੇ। ਇਸ ਤੋਂ ਇਲਾਵਾ ਮੱਛਰਾਂ ਤੋਂ ਬਚਣ ਲਈ ਮੱਛਰਦਾਨੀ ਦਾ ਇਸਤੇਮਾਲ ਕੀਤਾ ਜਾਵੇ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਪ੍ਰਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਂਗੂ ਤੇ ਮਲੇਰੀਆ ਦਾ ਇਲਾਜ ਸਿਵਲ ਹਸਪਤਾਲ ਬਟਾਲਾ ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।


Story You May Like