The Summer News
×
Tuesday, 25 March 2025

ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਹਾਰਟ ਅਟੈਕ ਤੋਂ ਬਾਅਦ ਹੁਣ ਦਿਮਾਗ ਤੇ ਵੀ ਪਿਆ ਅਸਰ , ਬੇਟੀ ਨੇ ਦਿੱਤੀ ਹੈਲਥ ਅਪਡੇਟ

ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਏਮਜ਼ ‘ਚ ਭਰਤੀ ਹਨ, ਇਸ ਦੌਰਾਨ ਸਿਹਤ ਦਾ ਵੱਡਾ ਅਪਡੇਟ ਸਾਹਮਣੇ ਆਇਆ ਹੈ। 24 ਘੰਟੇ ਬਾਅਦ ਵੀ ਰਾਜੂ ਸ੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਏਮਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਲ ਦੇ ਦੌਰੇ ਦੌਰਾਨ ਰਾਜੂ ਸ਼੍ਰੀਵਾਸਤਵ ਦੇ ਦਿਮਾਗ ‘ਤੇ ਵੀ ਬਹੁਤ ਡੂੰਘਾ ਅਸਰ ਪਿਆ ਹੈ। ਜਿਸ ਕਾਰਨ ਉਹ ਅਜੇ ਵੀ ਵੈਂਟੀਲੇਟਰ ‘ਤੇ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।


ਇਸ ਨਾਜ਼ੁਕ ਸਥਿਤੀ ਦਰਮਿਆਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਦੱਸਿਆ ਕਿ ਉਸ ਦੀ ਹਾਲਤ ‘ਚ ਕੋਈ ਸੁਧਾਰ ਨਹੀਂ ਹੋਇਆ ਹੈ। ਆਈਸੀਯੂ ਵਿੱਚ ਹੀ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ। ਅਸੀਂ ਸਿਰਫ਼ ਪ੍ਰਾਰਥਨਾ ਕਰ ਰਹੇ ਹਾਂ ਅਤੇ ਉਮੀਦ ਕਰ ਰਹੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ, ਇਸ ਸਮੇਂ ਮੇਰੀ ਮੰਮੀ ਉਸ ਦੇ ਨਾਲ ਆਈਸੀਯੂ ਵਿੱਚ ਹੈ। ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਦੱਸਿਆ ਕਿ ਮੇਰੇ ਪਿਤਾ ਅਕਸਰ ਦਿੱਲੀ ਤੋਂ ਹੋਰ ਥਾਵਾਂ ‘ਤੇ ਜਾਂਦੇ ਹਨ। ਇਸੇ ਲਈ ਉਸ ਨੇ ਫੈਸਲਾ ਕੀਤਾ ਸੀ ਕਿ ਉਹ ਆਪਣੀ ਚੰਗੀ ਸਿਹਤ ਲਈ ਹਰ ਰੋਜ਼ ਵਰਕਆਊਟ ਕਰੇਗਾ ਅਤੇ ਉਹ ਰੋਜ਼ ਜਿਮ ਜਾਂਦੇ ਸੀ, ਰੋਜ਼ਾਨਾ ਕਸਰਤ ਕਰਦੇ ਸੀ। ਉਹਨਾਂ ਨੂੰ ਦਿਲ ਦੀ ਕੋਈ ਬਿਮਾਰੀ ਨਹੀਂ ਸੀ, ਉਹ ਬਿਲਕੁਲ ਤੰਦਰੁਸਤ ਸੀ। ਇਸ ਲਈ ਇਹ ਸਭ ਬਹੁਤ ਹੈਰਾਨ ਕਰਨ ਵਾਲਾ ਲੱਗਦਾ ਹੈ।


ਤੁਹਾਨੂੰ ਦੱਸ ਦੇਈਏ ਕਿ ਕਾਮੇਡੀ ਦੇ ਬਾਦਸ਼ਾਹ ਰਾਜੂ ਸ਼੍ਰੀਵਾਸਤਵ ਨੂੰ ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ ਤੋਂ ਕਾਫੀ ਪ੍ਰਸਿੱਧੀ ਮਿਲੀ ਸੀ। ਇਸ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਨੱਚ ਬਲੀਏ ਦੇ ਸੀਜ਼ਨ 6 ਵਿੱਚ ਵੀ ਨਜ਼ਰ ਆ ਚੁੱਕੇ ਹਨ। ਇਸ ਤੋਂ ਇਲਾਵਾ ਰਾਜੂ ਨੇ ਕਈ ਬਾਲੀਵੁੱਡ ਫਿਲਮਾਂ ‘ਚ ਵੀ ਕੰਮ ਕੀਤਾ ਹੈ।


Story You May Like