The Summer News
×
Thursday, 16 May 2024

ਸਮਾਰਟ ਸਿਟੀ ਪ੍ਰੋਜੈਕਟ ਸਬੰਧੀ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਦਾ ਦਰਜਾ ਦਿੱਤਾ ਗਿਆ। ਜਿਸ ਲਈ ਸਮਾਰਟ ਸਿਟੀ ਤਹਿਤ ਸੁਲਤਾਨਪੁਰ ਲੋਧੀ ਵਿੱਚ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ। ਸਟੇਟਸ ਰਿਪੋਰਟ ਲੈਣ ਲਈ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਮਾਰਟ ਸਿਟੀ ਤਹਿਤ ਚੱਲ ਰਹੇ ਕੰਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਕੰਮ ਬਹੁਤ ਹੀ ਮੱਠੀ ਰਫ਼ਤਾਰ ਨਾਲ ਚੱਲ ਰਹੇ ਹਨ, ਜਿਸ ਕਾਰਨ ਕਈ ਪ੍ਰਾਜੈਕਟ ਅਜੇ ਤੱਕ ਸ਼ੁਰੂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ 4 ਸਾਲਾਂ ਵਿੱਚ ਮੁਕੰਮਲ ਕੀਤੇ ਜਾਣੇ ਸਨ ਪਰ 3 ਸਾਲ ਬੀਤ ਜਾਣ ਤੋਂ ਬਾਅਦ ਵੀ ਕਈ ਕੰਮ ਅਧੂਰੇ ਪਏ ਹਨ ਅਤੇ ਕਈ ਸ਼ੁਰੂ ਵੀ ਨਹੀਂ ਹੋਏ। ਉਨ੍ਹਾਂ ਕਿਹਾ ਕਿ ਹੁਣ ਸਾਡਾ ਸਾਰਾ ਧਿਆਨ ਇਨ੍ਹਾਂ ਪ੍ਰਾਜੈਕਟਾਂ 'ਤੇ ਹੀ ਹੈ। ਤਾਨ ਕਿ ਕੰਮ ਦੀ ਰਫਤਾਰ ਨੂੰ ਤੇਜ਼ ਕੀਤਾ ਜਾਵੇ। ਅਤੇ ਜੋ ਪ੍ਰਾਜੈਕਟ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਚਾਲੂ ਕੀਤਾ ਜਾਵੇ।ਇਸ ਮੌਕੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

Story You May Like