The Summer News
×
Sunday, 07 July 2024

ਰਾਮ ਰਹੀਮ ਨੇ ਹਾਈਕੋਰਟ ਤੋਂ ਮੰਗੀ 21 ਦਿਨਾਂ ਦੀ ਪੈਰੋਲ

ਚੰਡੀਗੜ੍ਹ, 14 ਜੂਨ: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਦੀ ਪੈਰੋਲ ਮੰਗੀ ਹੈ। ਉਸ ਨੇ ਇਸ ਸੰਬੰਧ ਵਿੱਚ ਕਿਹਾ ਕਿ ਉਹ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਚੁੱਕੇ ਹਨ ਕਿਉਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਿਨ੍ਹਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਨੇ ਆਪਣੀ ਫਰਲੋ ਪਟੀਸ਼ਨ 'ਚ ਕਿਹਾ ਹੈ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ ਜਿਸ 'ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ। ਇਸ ਲਈ ਉਨ੍ਹਾਂ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਹੈ।



ਪਟੀਸ਼ਨ ਉੱਤੇ ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਸਰਕਾਰ ਨੇ ਕਿਹਾ ਹੈ ਕਿ ਪਹਿਲਾਂ ਤੁਸੀਂ ਪ੍ਰੋਗਰਾਮ ਦਾ ਆਯੋਜਨ ਕਰਦੇ ਹੋ ਫਿਰ ਤੁਸੀਂ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਦੇ ਹੋ ਅਤੇ ਇਸ ਵਿੱਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ। ਇਸ ਦੀ ਸੁਣਵਾਈ ਹੁਣ ਜੁਲਾਈ ਮਹੀਨੇ ਵਿੱਚ ਛੁੱਟਿਆ ਖ਼ਤਮ ਹੋ ਜਾਣ ਤੋਂ ਬਾਅਦ ਕਾਰਜਕਾਰੀ ਚੀਫ਼ ਜਸਟਿਸ ਦੀ ਬੈਂਚ ਹੀ ਕਰਗੀ।



ਹਰਿਆਣਾ ਸਰਕਾਰ ਨੇ ਕਿਹਾ ਕਿ ਡੇਰਾ ਮੁੱਖੀ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਪਰ ਹਲੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਅਤੇ ਨਾਲ ਹੀ ਸਰਕਾਰ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਅਤੇ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

Story You May Like